ਹੁਸ਼ਿਆਰਪੁਰ, 15 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਹੁਸ਼ਿਆਰਪੁਰ ‘ਚ ਊਨਾ ਰੋਡ ਭੰਗੀ ਚੋਆ ਬਾਈਪਾਸ ਰੋਡ ‘ਤੇ ਚਾਰ ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ। ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਮਨ ਵਾਸੀ ਬਹਾਦੂਪੁਰ ਵਜੋਂ ਹੋਈ ਹੈ।
ਇਹ ਵੀ ਪੜੋ : ਮਾਝੇ ਦੇ ਗਦਰੀਆਂ ਦੀ ਯਾਦ ਵਿਚ ਉਨਾਂ ਦੇ ਪਿੰਡਾਂ ਦਾ ਵਿਕਾਸ ਕਰਾਂਗੇ – ਧਾਲੀਵਾਲ
ਮਿਲੀ ਜਾਣਕਾਰੀ ਅਨੁਸਾਰ ਬੁਧਵਾਰ ਸਵੇਰੇ ਐਕਟਿਵਾ ਨੂੰ ਇਕ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿਤੀ, ਜਿਸ ਕਾਰਨ ਐਕਟਿਵਾ ਸਵਾਰ ਟਰਾਲੀ ਦੇ ਟਾਇਰ ਨਾਲ ਟਕਰਾ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜੋ : ਮੋਗਾ ਚ ਪੁਰਾਣੀ ਰੰਜਿਸ਼ ਕਾਰਨ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਇਕ ਨੌਜਵਾਨ ਦੀ ਮੌਤ
ਇਸ ਦੌਰਾਨ ਟਰੈਕਟਰ ਵੀ ਕਾਰ ਨਾਲ ਟਕਰਾ ਗਿਆ, ਜਿਸ ਕਾਰਨ ਉਹ ਪਿੱਛੇ ਤੋਂ ਨੁਕਸਾਨੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਦੂਜੇ ਪਾਸੇ ਮ੍ਰਿਤਕ ਦੇ ਪ੍ਰਵਾਰਕ ਮੈਂਬਰ ਵੀ ਮੌਕੇ ਤੇ ਹਸਪਤਾਲ ਪਹੁੰਚ ਗਏ।