ਮੱਲਾਂ ਵਾਲਾ, 27 ਦਸੰਬਰ (ਹਰਪਾਲ ਸਿੰਘ ਖਾਲਸਾ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਆਰਫ਼ਿ ਕੇ ਦੇ ਆਗੂ ਹਰਫੂਲ ਸਿੰਘ ਤੇ ਜੋਨ ਬਾਬਾ ਰਾਮ ਲਾਲ ਦੇ ਸੁਰਜੀਤ ਸਿੰਘ ਫੌਜੀ ਦੀ ਅਗਵਾਈ ਹੇਠ ਅੱਜ S D M ਫਿਰੋਜ਼ਪੁਰ ਤੇ ਤਹਿਸੀਲਦਾਰ ਨੂੰ ਮੰਗ ਪੱਤਰ ਸੋਪਿਆਂ ਗਿਆ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਚਿੱਤਰ ਸਿੰਘ ਕੁਤਬਦੀਨ ਵਾਲਾ ਤੇ ਹਰਨੇਕ ਸਿੰਘ ਭੁੱਲਰ ਨੇ ਕਿਹਾ ਹੈ ਕਿ ਪਿੰਡ ਬੰਡਾਲਾ ਤੇ ਹੋਰ ਪ੍ਰਭਾਵਿਤ ਇਲਾਕਿਆਂ ਵਿੱਚ ਹਾਲੇ ਤੱਕ ਵੱਡੇ ਪੱਧਰ ਤੇ ਮੁਆਵਜ਼ਾ ਨਹੀਂ ਦਿੱਤਾ ਗਿਆ ਉਹਨਾਂ ਕਿਹਾ ਕਿ ਵੱਡੀ ਪੱਧਰ ਤੇ ਹੋਏ ਜ਼ਮੀਨਾਂ ਤੇ ਘਰਾਂ ਦੇ ਨੁਕਸਾਨ ਤੋ ਜ਼ਿਲ੍ਹਾ ਪ੍ਰਸ਼ਾਸਨ ਬੇਖਬਰ ਤੇ ਬੇਪ੍ਰਵਾਹ ਹੋ ਉਹਨਾਂ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਪ੍ਰਭਾਵਿਤ ਕਿਸਾਨਾ ਮਜ਼ਦੂਰਾਂ ਦਾ ਬਣਦਾ ਮੁਆਵਜ਼ਾ ਜਲਦੀ ਤੋਂ ਜਲਦੀ ਉਹਨਾਂ ਦੇ ਖਾਤੇ ਵਿੱਚ ਪਾਇਆ ਜਾਵੇ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਇਕ ਹਫਤੇ ਤੋਂ ਪਹਿਲਾਂ ਪਹਿਲਾਂ ਪ੍ਰਭਾਵਿਤ ਕਿਸਾਨਾ ਮਜ਼ਦੂਰਾਂ ਨੂੰ ਬਣਦੀ ਸਹਾਇਤਾ ਉਹਨਾਂ ਦੇ ਖਾਤੇ ਵਿੱਚ ਪਾ ਦਿਤੀ ਜਾਵੇਗੀ ਕਿਸਾਨ ਆਗੂਆਂ ਕਿਹਾ ਹੈ ਕਿ ਜੇਕਰ ਪ੍ਰਸ਼ਾਸਨ ਟਾਲਮਟੋਲ ਕਰਦਾ ਹੈ ਤਾਂ ਆਉਣ ਵਾਲੇ ਕੁਝ ਦਿਨਾਂ ਤੱਕ ਸਰਕਾਰ ਨੂੰ ਅਣਗਿਹਲੀ ਦਾ ਖਮਿਆਜ਼ਾ ਭੁਗਤਣਾ ਪਵੇਗਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਹੜ ਪ੍ਰਭਾਵਿਤ ਕਿਸਾਨਾਂ ਮਜਦੂਰਾਂ ਨੂੰ ਨਾਲ ਲੈਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਇਸ ਮੌਕੇ ਕਿਸਾਨ ਆਗੂ ਬਹਾਦਰ ਸਿੰਘ ਮੋਹਣ ਸਿੰਘ ਅਵਤਾਰ ਸਿੰਘ ਕੁਲਦੀਪ ਸਿੰਘ ਆਦਿ ਆਗੂ ਹਾਜਰ ਸਨ।
ਹੜਾਂ ਨਾਲ਼ ਹੋਏ ਖ਼ਰਾਬੇ ਤੇ ਮੁਆਵਜ਼ੇ ਲਈ ਕਿਸਾਨ ਜੱਥੇਬੰਦੀ ਵੱਲੋਂ SDM ਫਿਰੋਜ਼ਪੁਰ ਨੂੰ ਸੌਂਪਿਆ ਮੰਗ ਪੱਤਰ
