1 ਅਕਤੂਬਰ ਤੋਂ ਸਵੇਰੇ 8.30 ਵਜੇ ਤੋਂ ਲੱਗਣਗੇ ਸਕੂਲ

ਮੁਹਾਲੀ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਣ ਜਾ ਰਿਹਾ ਹੈ। ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। 1 ਅਕਤੂਬਰ ਤੋਂ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਲੱਗਣਗੇ। ਇਸ ਦੇ ਨਾਲ ਹੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਦਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰ ਵਾਰ ਸਰਦੀਆਂ ਸ਼ੁਰੂ ਹੁੰਦਿਆਂ ਹੀ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ।

You May Also Like