ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੌਮੀ ਪੱਧਰ ਤੇ ਰੈਲੀ ਦਿੱਲੀ ਵਿਖੇ ਹੋਵੇਗੀ
ਲੁਧਿਆਣਾ 28 ਅਗਸਤ (ਹਰਮਿੰਦਰ ਮੱਕੜ) – ਅਧਿਆਪਕ ਆਗੂ ਕੁਲਜਿੰਦਰ ਸਿੰਘ ਬੱਦੋਵਾਲ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਜਲੰਧਰ ਵਿਖੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਭਰ ਦੀਆਂ ਵੱਖ—ਵੱਖ ਜੱਥੇਬੰਦੀਆਂ ਦੇ ਸੂਬਾਈ ਆਗੂ ਸ਼ਾਮਿਲ ਹੋਏ। ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ 1 ਅਕਤੂਬਰ 2023 ਨੂੰ ਦਿੱਲੀ ਵਿਖੇ ਕੌਮੀ ਪੱਧਰ ਦੀ ਹੋਣ ਜਾ ਰਹੀ ਪੈਨਸ਼ਨ ਅਧਿਕਾਰ ਰੈਲੀ ਵਿੱਚ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਾਮਿਲ ਹੋਣਗੇ।
ਇਸ ਮੌਕੇ ਤੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ। ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਚੌਣਾਂ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਤਿੰਨ ਵਾਰ ਕੈਬਨਿਟ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਨ ਲਈ ਪ੍ਰਵਾਨਗੀ ਦਿੱਤੀ ਗਈ ਅਤੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ। ਜਿਸ ਉਪਰੰਤ ਦੇਸ਼ ਵਿੱਚ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਇਸ਼ਤਿਹਾਰ ਦਿੱਤੇ ਗਏ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈੇ ਹੈ ਅਤੇ ਇਨ੍ਹਾਂ ਝੂਠੇ ਬਿਆਨਾਂ ਕਰਕੇ ਹੀ ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਉਥੇ ਹੀ ਝੂਠ ਪ੍ਰਚਾਰ ਕਰ ਰਹੀ ਹੈ ਕਿ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਗਈ ਹੈ ਤਾਂ ਕਿ ਉਸ ਸੂਬੇ ਦੇ ਮੁਲਾਜ਼ਮਾਂ ਦੀਆਂ ਵੌਟਾ ਹਾਸਿਲ ਕੀਤੀਆਂ ਜਾਣ। ਜਿਸ ਕਾਰਨ ਪੰਜਾਬ ਭਰ ਦੇ ਮੁਲਾਜ਼ਮ ਦਿੱਲੀ ਵਿਖੇ ਰੈਲੀ ਵਿੱਚ ਸ਼ਾਮਿਲ ਹੋ ਕੇ ਜਿੱਥੇ ਕੇਂਦਰ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਪੀ.ਐਫ.ਆਰ.ਡੀ.ਏ ਐਕਟ ਖਤਮ ਕਰਨ ਦੀ ਮੰਗ ਕਰਨਗੇ, ਉਥੇ ਹੀ ਦੇਸ਼ ਭਰ ਤੋਂ ਆਏ ਹੋਏ ਲੱਖਾਂ ਮੁਲਾਜ਼ਮਾਂ ਅਤੇ ਮੀਡੀਆਂ ਸਾਹਮਣੇ ਆਮ ਆਦਮੀ ਪਾਰਟੀ ਦੀ ਸਚਾਈ ਵੀ ਰੱਖਣਗੇ। ਇਸ ਮੌਕੇ ਈਟੀਟੀ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸ: ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਨੋਟੀਫੀਕੇਸ਼ਨ ਨੂੰ ਤੁਰੰਤ ਲਾਗੂ ਕਰੇ। ਜੇ ਕੋਈ ਢਿੱਲ ਮੱਠ ਦਿਸਦੀ ਦਿਖੀ ਤਾਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਮੇਤ ਮੰਤਰੀਆਂ, ਐਮ ਐਲ ਏ ਦਾ ਪਿੰਡਾਂ ‘ਚ ਨਿਕਲਣਾ ਬੰਦ ਕਰ ਦੇਵਾਂਗੇ। ਉਨ੍ਹਾਂ ਕਿਹਾ ਜੇ ਪੰਜਾਬ ਸਰਕਾਰ ਦੀ ਨੀਅਤ ਸਾਫ ਹੈ। ਤੁਰੰਤ ਸੀ ਪੀ ਐਫ ਖਾਤੇ ਬੰਦ ਕਰਕੇ ਜੀ ਪੀ ਐਫ ਖਾਤੇ ਸ਼ੁਰੂ ਕਰੇ।
ਇਸ ਮੌਕੇ ਤੇ ਸ੍ਰੀ ਰਣਬੀਰ ਸਿੰਘ ਢੰਡੇ ਪ੍ਰਧਾਨ ਮਾਸ ਮੀਡੀਆ ਆਫੀਸਰ ਐਸੋਸੀਏਸ਼ਨ, ਸ੍ਰੀ ਜਸਵਿੰਦਰ ਸਿੰਘ ਸਿੱਧੂ ਪ੍ਰਧਾਨ ਈ.ਟੀ.ਟੀ ਅਧਿਆਪਕ ਯੂਨੀਅਨ, ਅਮਨਦੀਪ ਸਿੰਘ ਭੂਮੀ ਰੱਖਿਆ ਤੇ ਜਲ ਸੰਭਾਲ ਵਿਭਾਗ, ਸ੍ਰੀ ਰਣਜੀਤ ਸਿੰਘ ਬਾਠ ਸੂਬਾ ਸਰਪ੍ਰਸਤ, ਤੇਜਿੰਦਰ ਸਿੰਘ ਨੰਗਲ ਪ੍ਰਧਾਨ ਡੀ.ਸੀ ਦਫਤਰ ਕਰਮਚਾਰੀ ਯੂਨੀਅਨ, ਸ੍ਰੀ ਗੁਰਜੰਟ ਸਿੰਘ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ, ਸ੍ਰੀ ਗੁਰਪ੍ਰੀਤ ਸਿੰਘ ਪਨੇਸਰ ਜਨਰਲ ਸਕੱਤਰ ਪੀ.ਡਬਲਯੂ.ਡੀ ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਸ੍ਰੀ ਹਰਜਿੰਦਰ ਸਿੰਘ ਪੰਨੂ ਪ੍ਰਧਾਨ, ਰਿਸ਼ੀ ਕੁਮਾਰ, ਡਾ.ਬਲਬੀਰ ਚੰਦ ਐਲੀਮੈਂਟਰੀ ਟੀਚਰਜ਼ ਯੂਨੀਅਨ, ਰਣਜੀਤ ਸਿੰਘ ਰਾਵਤ ਪ੍ਰਧਾਨ ਡੀ.ਐਲ.ਆਰ, ਸੁਖਪਾਲ ਸਿੰਘ ਅਬਕਾਰੀ ਤੇ ਕਰ ਵਿਭਾਗ, ਦੀਪਕ ਕੁਮਾਰ ਮੀਤ ਪ੍ਰਧਾਨ ਡੀ.ਸੀ ਦਫਤਰ ਕਲਾਸ ਫੋਰ ਕਰਮਚਾਰੀ ਯੂਨੀਅਨ, ਮਿਨਾਕਸ਼ੀ ਧੀਰ ਸੀਨੀਅਰ ਮੀਤ ਪ੍ਰਧਾਨ, ਪੰਜਾਬ ਰਾਜ ਫਾਰਮੇਸੀ ਆਫੀਸਰਜ਼ ਐਸੋਸੀੲੈਸ਼ਨ, ਸ੍ਰੀ ਬਲਜੀਤ ਸਿੰਘ ਸਲਾਨਾ ਪ੍ਰਧਾਨ ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਪੰਜਾਬ, ਡਾ. ਅੰਕੁਰ ਸ਼ਰਮਾ ਪ੍ਰਧਾਨ ਦੀ ਕੋਆਪੇ੍ਰਟਿਵ ਇੰਸਪੈਕਟਰਜ਼ ਐਸੋਸੀਏਸ਼ਨ ਪੰਜਾਬ, ਸ੍ਰੀ ਭੁਪਿੰਦਰ ਸਿੰਘ ਸਹੋਤਾ ਜਨਰਲ ਸਕੱਤਰ ਦੀ ਰੈਵੀਨਿਊ ਜਲ ਸਰੋਤ ਵਿਭਾਗ, ਸ੍ਰੀ ਸੰਦੀਪ ਮੈਣੀ ਚੇਅਰਮੈਨ ਦੀ ਕਮਿਸ਼ਨਰ ਦਫਤਰ ਕਰਮਚਾਰੀ ਯੂਨੀਅਨ, ਸ੍ਰੀ ਮਨਿੰਦਰ ਸਿੰਘ ਪ੍ਰਧਾਨ ਤੇ ਪਰਮਿੰਦਰ ਸਿੰਘ ਮੀਤ ਪ੍ਰਧਾਨ ਦੀ ਐਸੋਸੀਏਸ਼ਨ ਆਫ ਪੰਜਾਬ ਰਾਜ ਆਡਿਟ ਸਹਿਕਾਰੀ ਯੂਨੀਅਨ, ਸ੍ਰੀ ਜਸਵਿੰਦਰ ਸਿੰਘ ਪ੍ਰਧਾਨ, ਸੀ.ਪੀ.ਐਫ ਜਲ ਸਪਲਾਈ ਕਰਮਚਾਰੀ ਯੂਨੀਅਨ, ਸਤਨਾਮ ਸਿੰਘ ਲੁਬਾਣਾ ਪੀ.ਐਸ.ਐਮ.ਐਸ.ਯੂ, ਸ੍ਰੀ ਨਵਦੀਪ ਸਮਰਾ ਐਸ.ਡੀ.ਓ ਪੀ.ਐਸ.ਪੀ.ਸੀ.ਐਸ ਆਫੀਸਰ ਐਸੋਸੀਏਸ਼ਨ, ਡਾ. ਹਰfਵੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਵੈਟਨਰੀ ਆਫੀਸਰ ਐਸੋਸੀਏਸ਼ਨ, ਸ੍ਰੀ ਲਖਵੀਰ ਸਿੰਘ ਭੱਟੀ ਪ੍ਰਧਾਨ ਪੀ.ਐਸ.ਐਮ.ਐਸ.ਯੂ ਸ੍ਰੀ ਫਤਿਹਗੜ੍ਹ ਸਾਹਿਬ, ਪਵਨ ਕੁਮਾਰ, ਗੁਰਬਚਨ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਮੁਕੰਮਲ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਦਿੰਦੇ ਹੋਏ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਪੰਜਾਬ ਦੇ ਹਰ ਜਿਲ੍ਹੇ/ਤਹਿਸੀਲ/ਬਲਾਕ ਪੱਧਰ ਤੇ ਵਿਰੋਧ ਕੀਤਾ ਜਾਵੇਗਾ ਅਤੇ 1 ਅਕਤੂਬਰ 2023 ਨੂੰ ਦਿੱਲੀ ਰੈਲੀ ਵਿਖੇ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਮੁਲਾਜ਼ਮ ਸਾਮਿਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਦੀਆ ਹੋਰ ਬਹੁਤ ਸਾਰੀਆਂ ਜੱਥੇਬੰਦੀਆਂ ਨੇ ਰੈਲੀ ਵਿੱਚ ਸ਼ਾਮਿਲ ਹੋਣ ਦਾ ਵਾਅਦਾ ਕੀਤਾ ।