ਪਟਿਆਲਾ, 21 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਸੜਕ ਹਾਦਸੇ ’ਚ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਉਪ ਮੰਡਲ ਦੇ ਪਿੰਡ ਸੇਲਵਾਲਾ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਤਰਵਿੰਦਰ ਸਿੰਘ 13 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਅਤੇ ਵਰਕ ਪਰਮਿਟ ‘ਤੇ ਸੀ।
ਇਹ ਵੀ ਪੜੋ : ਬਠਿੰਡਾ ਚ ਵੱਡੀ ਵਾਰਦਾਤ, ਮੇਲੇ ਦੇਖਣ ਗਏ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਸ਼ੁੱਕਰਵਾਰ ਨੂੰ ਜਦੋਂ ਉਹ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਲਾਲ ਬੱਤੀ ‘ਤੇ ਖੜ੍ਹੀ ਉਸ ਦੀ ਕਾਰ ਦੇ ਪਿੱਛੇ ਟਰੱਕ ਖੜ੍ਹਾ ਸੀ ਤਾਂ ਉਸ ਦੇ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਕਾਰ ਦੇ ਪਿੱਛੇ ਖੜ੍ਹਾ ਟਰੱਕ ਕਾਰ ‘ਤੇ ਜਾ ਡਿੱਗਿਆ। ਇਸ ਹਾਦਸੇ ਵਿੱਚ ਉਸ ਦੇ ਜਵਾਨ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜੋ : ਪਟਿਆਲਾ ਪੁਲਿਸ ਨੇ ਸੇਵਾਮੁਕਤ ਬੈਂਕ ਮੈਨੇਜਰ ਦੇ ਕਤਲ ਦੀ ਸੁਲਝਾਈ ਗੁੱਥੀ
ਨੌਜਵਾਨ ਦਾ ਕਰੀਬ 2 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਆਪਣੀ ਪਤਨੀ ਦੇ ਆਧਾਰ ‘ਤੇ ਓਪਨ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਪਿੰਡ ਦੇ ਸਰਪੰਚ ਸੂਬਾ ਸਿੰਘ ਅਤੇ ਬਿੱਕਰ ਸਿੰਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੇਹ ਨੂੰ ਭਾਰਤ ਲਿਆਂਦਾ ਜਾਵੇ।