15 ਕਰੋੜ ਰੁਪਏ ਦੀ ਆਨਲਾਈਨ ਠੱਗੀ ਦਾ ਸ਼ਿਕਾਰ ਹੋਇਆ ਫਿਰੋਜ਼ਪੁਰ ਦਾ ’ICICI ਬੈਂਕ

ਫ਼ਿਰੋਜ਼ਪੁਰ, 21 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜ਼ਿਲ੍ਹੇ ‘ਚ ਸਾਈਬਰ ਠੱਗਾਂ ਵਲੋਂ ਆਈਸੀਆਈਸੀਆਈ ਬੈਂਕ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸ ਅਣਪਛਾਤੇ ਵਿਅਕਤੀ ਨੇ ਸਾਈਬਰ ਕਰਾਈਮ ਰਾਹੀਂ ਬੈਂਕ ਵਿਚੋਂ 15 ਕਰੋੜ 47 ਲੱਖ ਰੁਪਏ ਤੋਂ ਵੱਧ ਦੀ ਨਕਦੀ ਕਢਵਾਈ। ਇਸ ਦੀ ਸੂਚਨਾ ਮਿਲਦੇ ਹੀ ਬੈਂਕ ਮੁਲਾਜ਼ਮ ਹੈਰਾਨ ਰਹਿ ਗਏ। ਉਨ੍ਹਾਂ ਨੇ ਇਸ ਸਬੰਧੀ ਮੁਹਾਲੀ ਸਾਈਬਰ ਸੈੱਲ ਨੂੰ ਸ਼ਿਕਾਇਤ ਵੀ ਦਿਤੀ।

ਇਹ ਵੀ ਪੜੋ : 13 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਮੌਤ

ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ 420, 120-ਬੀ ਆਈਪੀਸੀ, 66/53 ਇਨਫਾਰਮੇਸ਼ਨ ਟੈਕਨਾਲੋਜੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਐਸ. ਪੀ. ਇਨਵੈਸਟੀਗੇਸ਼ਨ ਰਣਧੀਰ ਕੁਮਾਰ ਨੇ ਦਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

You May Also Like