6 ਮਹੀਨੇ ਪਹਿਲਾਂ ਸਾਊਦੀ ਅਰਬ ਗਏ ਰਸੂਲਪੁਰ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

ਗੁਰਦਾਸਪੁਰ, 19 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਵਿਦੇਸ਼ ਦੀ ਧਰਤੀ ਉਤੇ ਪੰਜਾਬੀ ਨੌਜਵਾਨਾਂ ਦੀ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਲੈ ਰਿਹਾ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦੀ ਵਿਦੇਸ਼ ਵਿਚ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ । ਉਹ ਗੁਰਦਸਾਪੁਰ ਦੇ ਪਿੰਡ ਰਸੂਲਪੁਰ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ 6 ਮਹੀਨੇ ਪਹਿਲਾਂ ਹੀ ਸਾਊਦੀ ਅਰਬ ਗਿਆ ਸੀ ਪਰ ਅੱਜ ਉਸ ਦੀ ਮੌਤ ਦੀ ਖਬਰ ਨੇ ਸਾਰੇ ਪਰਿਵਾਰ ਵਾਲਿਆਂ ਨੂੰ ਤੋੜ ਕੇ ਰੱਖ ਦਿੱਤਾ ਹੈ

ਅਮਨਦੀਪ ਸਾਊਦੀ ਅਰਬ ਵਿਚ ਟਰੱਕ ਡਰਾਈਵਰ ਦੀ ਨੌਕਰੀ ਕਰਦਾ ਸੀ ਤੇ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਮਨਦੀਪ ਦੀ ਦੇਹ ਭਾਰਤ ਲਿਆਉਮ ਵਿਚ ਮਦਦ ਕੀਤੀ ਜਾਵੇ ਤਾਂ ਜੋ ਉਸ ਦਾ ਸਸਕਾਰ ਕੀਤਾ ਜਾ ਸਕੇ।

You May Also Like