ਬਰਨਾਲਾ, 20 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਰਨਾਲਾ ਦੇ ਧਨੌਲਾ ਖੇਤਰ ਅਧੀਨ ਪੈਂਦੇ ਪਿੰਡ ਬਡਬਰ ਦੇ 23 ਸਾਲਾ ਨੌਜਵਾਨ ਦੀ ਸਪੇਨ ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਪਿੰਡ ਬਡਬਰ ਦਾ ਰਹਿਣ ਵਾਲਾ ਸੁਖਵੰਤ ਸਿੰਘ (23) ਸੱਤ ਮਹੀਨੇ ਪਹਿਲਾਂ ਪੁਰਤਗਾਲ ਦੇ ਰਸਤੇ ਸਪੇਨ ਗਿਆ ਸੀ। ਸਪੇਨ ਦੇ ਬਾਰਸੀਲੋਨਾ ਸ਼ਹਿਰ ਵਿਚ ਕੰਮ ਕਰਦਾ ਸੀ। ਬੀਤੇ ਦਿਨ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਦੀ ਲਾਸ਼ ਨੂੰ ਪਰਿਵਾਰ ਵਲੋਂ ਸਪੇਨ ਤੋਂ ਭਾਰਤ ਲਿਆਂਦਾ ਗਿਆ। ਉਨ੍ਹਾਂ ਦਾ ਸਸਕਾਰ ਜੱਦੀ ਪਿੰਡ ਵਿਚ ਕੀਤਾ ਗਿਆ।
ਸਮਾਜ ਸੇਵੀ ਗੁਰਮੀਤ ਸਿੰਘ ਕਾਕਾ ਨੇ ਦਸਿਆ ਕਿ ਭੋਗ ਐਤਵਾਰ ਨੂੰ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਪਇਆ ਜਾਵੇਗਾ| ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਰੋਜ਼ੀ-ਰੋਟੀ ਦੀ ਭਾਲ ਵਿਚ ਵਿਦੇਸ਼ ਗਿਆ ਸੀ। ਜਿਨ੍ਹਾਂ ਲੜਕਿਆਂ ਨਾਲ ਉਹ ਰਹਿੰਦਾ ਸੀ। ਉਹ ਸਵੇਰੇ ਉੱਠ ਕੇ ਕੰਮ ‘ਤੇ ਚਲੇ ਗਏ।
ਇਹ ਵੀ ਪੜ੍ਹੋ: AGTF ਵੱਲੋਂ ਬੰਬੀਹਾ ਗੈਂਗ ਦੇ 4 ਮੁੱਖ ਗੁਰਗੇ ਹਥਿਆਰਾਂ ਸਮੇਤ ਗ੍ਰਿਫਤਾਰ
ਜਦੋਂ ਉਨ੍ਹਾਂ ਦੇਖਿਆ ਕਿ ਉਹ ਦੁਪਹਿਰ ਤੱਕ ਕੰਮ ‘ਤੇ ਨਹੀਂ ਆਇਆ ਤਾਂ ਉਨ੍ਹਾਂ ਨੇ ਜਾ ਕੇ ਕਮਰੇ ‘ਚ ਜਾ ਕੇ ਵੇਖਿਆ ਜਿੱਥੇ ਉਹ ਮਰਿਆ ਪਿਆ ਸੀ। ਉਸ ਨੇ ਇਸ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਦਿਤੀ। ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ। ਉਸ ਤੋਂ ਬਾਅਦ ਹੀ ਉਸ ਦੀ ਲਾਸ਼ ਨੂੰ ਵਾਪਸ ਲਿਆਂਦਾ ਜਾ ਸਕਿਆ।