9 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ, 9 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਜਾ ਰਹੇ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਰਗੇ ਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਉੱਚ ਪੜ੍ਹਾਈ ਤੇ ਸੁਨਹਿਰੀ ਭਵਿੱਖ ਦੀ ਆਸ ਲਏ ਵਿਦੇਸ਼ਾਂ ਵਿਚ ਜਾਣ ਵਾਲੇ ਨੌਜਵਾਨਾਂ ਦੀ ਤਾਦਾਦ ਦਿਨੋ-ਦਿਨ ਵਧਦੀ ਜਾ ਰਹੀ ਪਰ ਇਸ ਦੇ ਨਾਲ ਇਹ ਕੌੜੀ ਸੱਚਾਈ ਵੀ ਹੈ ਕਿ ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ।

ਇਹ ਵੀ ਖਬਰ ਪੜੋ : ਅਬੋਹਰ ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮਾਂ-ਪੁੱਤ ਦੀ ਮੌਤ

ਅਜਿਹਾ ਹੀ ਹਾਦਸਾ ਪੰਜਾਬੀ ਨੌਜਵਾਨ ਨਾਲ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਪਮਾਲੀ ਦੇ ਨੌਜਵਾਨ ਦੀ ਕੈਨੇਡਾ ਵਿਚ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਸਪੁੱਤਰ ਹਰਜਿੰਦਰ ਸਿੰਘ ਪਮਾਲੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਨਵਜੋਤ ਅਜੇ 9 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਕੈਨੇਡਾ ਦੇ ਓਨਟਾਰੀਓ ਸ਼ਹਿਰ ਦੇ ਮਿਸੀਸਾਗਾ ਵਿਚ ਪੜ੍ਹਾਈ ਕਰ ਰਿਹਾ ਸੀ। ਬੀਤੇ ਦਿਨੀਂ ਖਬਰ ਮਿਲੀ ਕਿ ਨਵਜੋਤ ਸਿੰਘ ਦੀ ਅਚਾਨਕ ਮੌਤ ਹੋ ਗਈ। ਖਬਰ ਹੈ ਕਿ ਦਿਲ ਦੀ ਧੜਕਣ ਰੁਕਣ ਕਰਕੇ ਨਵਜੋਤ ਸਿੰਘ ਦੀ ਮੌਤ ਹੋ ਗਈ। ਪੁੱਤ ਦੀ ਅਚਾਨਕ ਹੋਈ ਮੌਤ ਕਾਰਨ ਪਰਿਵਾਰ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।

You May Also Like