ਜਲੰਧਰ, 7 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜਲੰਧਰ ਦਿਹਾਤੀ ਪੁਲਿਸ ਨੂੰ ਅੱਜ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਹੈਰੋਇਨ ਦੀ ਖੇਪ ਸਮੇਤ ਇਕ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ। ਦੱਸਿਆ ਜਾ ਰਿਹਾ ਹੈ ਮੁਲਜ਼ਮ ਆਪਣੇ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰ ਨਸ਼ਾ ਤਸਕਰੀ ਨੂੰ ਅੰਜਾਮ ਦਿੰਦਾ ਸੀ। ਪੁਲਿਸ ਨੇ NDPS ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਖ਼ੁਦ DGP ਗੌਰਵ ਯਾਦਵ ਨੇ ਟਵਿੱਟਰ ‘ਤੇ ਕੀਤੀ ਹੈ। ਮਿਲੀ ਜਾਣਕਾਰ ਮੁਤਾਬਕ ਜਲੰਧਰ ਦਿਹਾਤੀ ਦੀ ਪੁਲਸ ਨੇ ਡਰੱਗ ਸਮੱਗਲਰਾਂ ਦਾ ਪਰਦਾਫਾਸ਼ ਕਰਦੇ ਹੋਏ ਗੋਰਾਇਆ ਵਿਖੇ ਇਕ ਸਮੱਗਲਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਪੱਧਰ ‘ਤੇ 45 ਕਰੋੜ ਦੀ ਦੱਸੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਸਮੱਗਲਰ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ। ਪੁਲਿਸ ਮੁਲਜ਼ਮ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਰਹੀ ਹੈ ਕਿ ਉਕਤ ਸ਼ਖ਼ਸ ਨੇ ਇਹ ਹੈਰੋਇਨ ਕਿੱਥੇ ਸਪਲਾਈ ਕਰਨੀ ਸੀ।
ਜਲੰਧਰ ਦਿਹਾਤੀ ਪੁਲਿਸ ਵਲੋਂ 9 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ
