ਚੰਡ੍ਹੀਗੜ੍ਹ, 8 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਐੱਫਟੀ) ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਭਾਰਤ-ਨੇਪਾਲ ਸਰਹੱਦ ਅਤੇ ਗੁਰੂਗ੍ਰਾਮ ਤੋਂ ਤਿੰਨ ਭਗੌੜੇ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਕਸ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਕ ਵਿਅਕਤੀ ਨੂੰ ਭਾਰਤ-ਨੇਪਾਲ ਸਰਹੱਦ ਤੋਂ ਅਤੇ ਦੋ ਨੂੰ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੇ ਅਤਿਵਾਦੀ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਹਿਯੋਗੀ ਗੈਂਗਸਟਰ ਸੋਨੂੰ ਖੱਤਰੀ ਨਾਲ ਜੁੜੇ ਹੋਏ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਨੂੰ ਖੱਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਰਾਜ ਵਿੱਚ ਵਾਰਦਾਤਾਂ ਕਰਨ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਨੇਪਾਲ ਵਿੱਚ ਲੁਕ ਜਾਂਦੇ ਸਨ।
ਏ.ਜੀ.ਟੀ.ਐਫ. ਵੱਲੋਂ 3 ਭਗੌੜੇ ਸ਼ੂਟਰ ਗ੍ਰਿਫਤਾਰ
