ਸਾਂਝ ਕੇਂਦਰ ਵਲੋਂ ਨਸ਼ਿਆਂ ਖਿਲਾਫ ਕੱਢੀ ਜਾਗਰੂਕਤਾ ਰੈਲੀ

ਅੰਮ੍ਰਿਤਸਰ 8 ਸਤੰਬਰ (ਰਾਜੇਸ਼ ਡੈਨੀ) – ਸਾਂਝ ਕੇਂਦਰਾਂ ਦੇ ਇੰਚਾਰਜ ਪਰਮਜੀਤ ਸਿੰਘ ਅਤੇ ਸਬ ਇੰਸਪੈਕਟਰ ਸਤਵੰਤ ਸਿੰਘ ਸਾਂਝ ਕੇਂਦਰ ਪੱਛਮੀ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਨਸ਼ਿਆਂ ਖਿਲਾਫ ਇੰਡਸਟ੍ਰੀਅਲ ਏਰੀਆ ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜਾਗਰੂਕਤਾ ਰੈਲੀ ਮੈਂਬਰ ਦੀਪਕ ਸੂਰੀ ਦੀ ਅਗਵਾਈ ਹੇਠ ਕੱਢੀ ਗਈ। ਇਸ ਮੌਕੇ ਸਾਂਝ ਕੇਂਦਰਾਂ ਦੇ ਇੰਚਾਰਜ ਪਰਮਜੀਤ ਸਿੰਘ ਅਤੇ ਸਬ ਇੰਸਪੈਕਟਰ ਸਤਵੰਤ ਸਿੰਘ ਮੁੱਖ ਤੌਰ ’ਤੇ ਸ਼ਾਮਿਲ ਹੋਏ, ਜਦ ਕਿ ਸੀਟੀ ਲਵਪ੍ਰੀਤ ਸਿੰਘ, ਸੀਟੀ ਸੁਖਮਨ ਸਿੰਘ, ਏਐੱਸਆਈ ਸੁਖਵਿੰਦਰ ਸਿੰਘ, ਏਐੱਸਆਈ ਸੰਜੀਵ ਕੁਮਾਰ ਥਾਣਾ ਸਾਂਝ ਕੇਂਦਰ ਛੇਹਰਟਾ, ਐੱਚਸੀ ਸੁਖਮਨਦੀਪ ਸਿੰਘ, ਐੱਚਸੀ ਲਵਪ੍ਰੀਤ ਸਿੰਘ ਤੋਂ ਇਲਾਵਾ ਕਰਨ ਸੰਧੂ, ਸੋਨੂੰ ਪ੍ਰਧਾਨ ਖੰਡਵਾਲਾ, ਤਰਸੇਮ ਸਿੰਘ, ਕਸ਼ਮੀਰ ਸਿੰਘ, ਅੰਮ੍ਰਿਤਪਾਲ ਸਿੰਘ ਲੱਕੀ ਆਦਿ ਹਾਜ਼ਰ ਸਨ। ਇੰਚਾਰਜ ਪਰਮਜੀਤ ਸਿੰਘ ਅਤੇ ਸਬ ਇੰਸਪੈਕਟਰ ਸਤਵੰਤ ਸਿੰਘ ਨੇ ਰੈਲੀ ਦੌਰਾਨ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਦੇਸ਼ ਦੀ ਉਨਤੀ ਤੇ ਵਿਕਾਸ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਸਾਂਝ ਕੇਂਦਰ ਤੋਂ ਮਿਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਦੀਪਕ ਸੂਰੀ ਨੇ ਦੱਸਿਆ ਕਿ ਨਸ਼ਾ ਕਿਵੇਂ ਇਨਸਾਨ ਨੂੰ ਖੋਖਲਾ ਕਰਦਾ ਹੈ ਅਤੇ ਉਸ ਦੀ ਮਾਨਸਿਕਤਾ ਨੂੰ ਭ੍ਰਿਸ਼ਟ ਕਰਦਿਆਂ ਉਸ ਨੂੰ ਬਰਾਬਦੀ ਦੇ ਰਾਹ ਵੱਲ ਲਿਜਾਂਦਾ ਹੈ। ਇਸ ਲਈ ਉਨ੍ਹਾਂ ਸਾਰਿਆਂ ਨੂੰ ਨਸ਼ੇ ਤਿਆਗਣ ਦੀ ਅਪੀਲ ਕੀਤੀ।

You May Also Like