ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਨੂੰ ਜੰਡਿਆਲਾ ਨੂੰ ਦਿੱਤਾ ਥਾਪੜਾ ਤੇ ਦਿੱਤੀ ਵਧਾਈ

ਅੰਮ੍ਰਿਤਸਰ , 9 ਸਤੰਬਰ (ਰਾਜੇਸ਼ ਡੈਨੀ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ ਦੇ ਨਵੇਂ ਬਣੇ ਵਰਕਿੰਗ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਹਰਮਨ ਪਿਆਰੇ ਨੇਤਾ ਸ. ਚਰਨਜੀਤ ਸਿੰਘ ਚੰਨੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਚਰਨਜੀਤ ਸਿੰਘ ਚੰਨੀ ਨੇ ਸੋਨੂੰ ਜੰਡਿਆਲਾ ਨੂੰ ਥਾਪੜਾ ਦਿੰਦੇ ਹੋਏ ਜਿੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ ਪੰਜਾਬ ਦੇ ਵਰਕਿੰਗ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ, ਉੱਥੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਪਾਰਟੀ ‘ਚ ਬਣਦਾ ਮਾਣ ਸਤਿਕਾਰ ਦਿੰਦੀ ਹੈ। ਸ. ਚੰਨੀ ਨੇ ਸੋਨੂੰ ਜੰਡਿਆਲਾ ਦੀ ਹੋਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਇਸ ਮੌਕੇ ਸੋਨੂੰ ਜੰਡਿਆਲਾ ਨੇ ਸ. ਚਰਨਜੀਤ ਸਿੰਘ ਚੰਨੀ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਕਾਂਗਰਸ ਹਾਈਕਮਾਂਡ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਜਿੱਥੇ ਪੂਰੀ ਤਨਦੇਹੀ ਨਾਲ ਨਿਭਾਂਉਣਗੇ, ਉੱਥੇ ਉਹ ਪਾਰਟੀ ਦੀ ਮਜ਼ਬੂਤੀ ਤੇ ਅਖੰਡਤਾ ਲਈ ਦਿਨ-ਰਾਤ ਇਕ ਕਰਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਜਾ ਕੇ ਵਰਕਰਾਂ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀਂ ਛੱਡਣਗੇ। ਇਸ ਮੌਕੇ ਸਤਿੰਦਰ ਸਿੰਘ, ਹਰਪ੍ਰੀਤ ਸਿੰਘ ਰੋਪੜ, ਸੁਖਵਿੰਦਰ ਸਿੰਘ, ਅਜੇ ਪਾਲ ਸਿੰਘ, ਜੋਬਨਜੀਤ ਸਿੰਘ, ਰਣਜੀਤ ਸਿੰਘ ਆਦਿ ਹਾਜਰ ਸਨ।

You May Also Like