ਅੰਮ੍ਰਿਤਸਰ, 9 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਦਿੱਲੀ-ਲਾਹੌਰ ਮਾਰਗ ’ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਨੂੰ ਇਨੋਵਾ ਕਾਰ ਨੇ ਟੱਕਰ ਮਾਰ ਦਿਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਦੱਸ ਦੇਈਏ ਕਿ ਪਿੰਡ ਗੁਮਾਨਪੁਰਾ ਦਾ ਰਹਿਣ ਵਾਲਾ ਨੌਜਵਾਨ ਹਰਪ੍ਰੀਤ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਖਾਸੇ ਵਾਲੇ ਪਾਸੇ ਤੋਂ ਅੰਮ੍ਰਿਤਸਰ ਵੱਲ ਨੂੰ ਆ ਰਿਹਾ ਸੀ। ਇਸ ਦੌਰਾਨ ਪਿਛੇ ਤੋਂ ਆ ਰਹੀ ਇਨੋਵਾ ਕਾਰਨ ਨੇ ਉਸ ਨੂੰ ਟੱਕਰ ਮਾਰ ਦਿਤੀ। ਹਾਦਸੇ ਮਗਰੋਂ ਡਰਾਈਵਰ ਫਰਾਰ ਹੋ ਗਿਆ। ਇਸ ਮਗਰੋਂ ਪੀੜਤ ਪ੍ਰਵਾਰ ਵਲੋਂ ਗੁੱਸੇ ਵਿਚ ਇਨੋਵਾ ਦੀ ਭੰਨਤੋੜ ਕੀਤੀ ਗਈ। ਪ੍ਰਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਨੇ ਡਰਾਈਵਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਡਰਾਈਵਰ ਪੁਲਿਸ ਦੀ ਮਿਲੀ ਭੁਗਤ ਨਾਲ ਫਰਾਰ ਹੋਇਆ ਹੈ। ਉਧਰ ਪੁਲਿਸ ਨੇ ਪੀੜਤ ਪ੍ਰਵਾਰ ਦੇ ਇਲਜ਼ਾਮਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਡਰਾਈਵਰ ਨੂੰ ਲੱਭਣ ਦੀ ਕੋਸ਼ਿਸ਼ ਜਾਹੀ ਹੈ।
ਅੰਮ੍ਰਿਤਸਰ ਚ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
