ਬਠਿੰਡਾ: ਨਸ਼ਾ ਤਸਕਰਾਂ ਵੱਲੋਂ ਨਸ਼ਾ ਵਿਰੋਧੀ ਟੀਮ ਦੇ ਮੈਂਬਰ ਦਾ ਕਤਲ

ਬਠਿੰਡਾ, 10 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ)  -ਬਠਿੰਡਾ ਦੇ ਰਾਮਪੁਰਾ ਬਲਾਕ ਵਿੱਚ ਪਿੰਡ ਸਿਧਾਣਾ ਵਿੱਚ ਬੀਤੀ ਰਾਤ ਨਸ਼ਾ ਤਸਕਰਾਂ ਨੇ ਨਸ਼ਾ ਵਿਰੋਧੀ ਟੀਮ ਦੇ ਮੈਂਬਰ ਜਸਵੀਰ ਸਿੰਘ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਦੇ ਨੌਜਵਾਨਾਂ ਨੇ ਪਿੰਡ ਵਿੱਚ ਚਿੱਟੇ ਦੇ ਤਸਕਰਾਂ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਰਾਤ ਸਮੇਂ ਪਿੰਡ ਵਿੱਚ ਦਾਖਲ ਹੋਏ ਦੋ ਮੋਟਰਸਾਈਕਲ ਸਵਾਰਾਂ ਨੂੰ ਨਾਕਬੰਦੀ ਦੌਰਾਨ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਤਸਕਰਾਂ ਨੇ ਤੇਜ਼ ਹਥਿਆਰ ਨਾਲ ਜਸਵੀਰ ਸਿੰਘ (45) ਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਮੁਤਾਬਕ ਸਥਾਨਕ ਪੁਲੀਸ ਨੇ ਨਸ਼ਾ ਤਸਕਰਾਂ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮੌਕੇ ’ਤੇ ਪੁੱਜ ਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਪੁਲੀਸ ਵੱਲੋਂ ਜਸਵੀਰ ਸਿੰਘ ਦੇ ਭਰਾ ਜਗਸੀਰ ਦੇ ਬਿਆਨਾਂ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

You May Also Like