ਅੰਮ੍ਰਿਤਸਰ, 10 ਸਤੰਬਰ (ਵਿਨੋਦ ਕੁਮਾਰ) – ਪਿੰਡ ਤਲਵੰਡੀ ਖੁੰਮਣ ਦੀ ਸਮੂੰਹ ਸੰਗਤ ਵੱਲੋ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 11 ਸਤੰਬਰ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧ ਵਿੱਚ ਨਗਰ ਦੀ ਸੰਗਤ ਵੱਲੋ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਕਰਕੇ ਪਿੰਡ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਤੋਂ ਹੁੰਦਾ ਹੋਇਆ ਪਿੰਡ ਦੇ ਕਈ ਪੜਾਅ ਤੇ ਸਮੂੰਹ ਸੰਗਤ ਵੱਲੋ ਗੁਰੂ ਸਾਹਿਬ ਦੀ ਸੱਜੀ ਹੋਈ ਪਾਲਕੀ ਸਾਹਿਬ ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਦਾ ਭਰਪੂਰ ਸਵਾਗਤ ਕੀਤਾ ਗਿਆ ਅਤੇ ਸੰਗਤਾ ਲਈ ਚਾਹ ਪਾਣੀ ਦੇ ਲੰਗਰ ਅਤੁੱਟ ਵਰਤਾਏ ਗਏ।
ਉਕਤ ਪ੍ਰੋਗਰਾਮ ਸੰਬੰਧੀ ਜਾਣਕਾਰੀ ਦੇੰਦਿਆ ਹੋਇਆ ਬਾਬਾ ਸਰੂਪ ਸਿੰਘ ਅਤੇ ਨਾਨਕ ਸਿੰਘ ਨੇ ਦੱਸਿਆ ਕਿ ਪਿੰਡ ਤਲਵੰਡੀ ਖੁੰਮਣ ਦੀ ਸਮੂੰਹ ਸੰਗਤ ਵੱਲੋ ਹਰ ਸਾਲ ਦੀ ਤਰ੍ਹਾਂ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸਰਧਾ ਪੂਰਵਕ ਮਨਾਇਆ ਜਾ ਰਿਹਾ ਹੈ। 11 ਸਤੰਬਰ ਦਿਨ ਸੋਮਵਾਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਇਕ ਧਾਰਮਿਕ ਸਮਾਗਮ ਦਾ ਅਯੋਜਿਨ ਕੀਤਾ ਜਾਵੇਗਾ।ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਖਚੈਨ ਸਿੰਘ ਜੀ ਅਤੇ ਪ੍ਰੋਗਰਾਮ ਵਿੱਚ ਪਹੁੰਚੀਆਂ ਹੋਰ ਮਹਾਨ ਸਖਸ਼ੀਅਤਾ ਵੱਲੋ ਬਾਬਾ ਜੀਵਨ ਸਿੰਘ ਜੀ ਦੀ ਅਦੁੱਤੀ ਕੁਰਬਾਨੀ ਅਤੇ ਉਨ੍ਹਾਂ ਦੀ ਜੀਵਨੀ ਤੇ ਚਾਨਣਾ ਪਾਇਆ ਜਾਵੇਗਾ।ਉਪਰੰਤ ਗੁਰੂ ਸਾਹਿਬ ਦੇ ਲੰਗਰ ਅਤੁੱਟ ਵਰਤਣਗੇ।