ਤਰਨਤਾਰਨ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਤਰਨਤਾਰਨ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਵਿਧਾਨ ਸਭਾ ਹਲਕੇ ਦੇ ਪਿੰਡ ਪੱਧਰੀ ਦੇ ‘ਆਪ’ ਆਗੂ ਸਲਵਿੰਦਰ ਸਿੰਘ ਨੂੰ ਦੇਰ ਸ਼ਾਮ ਅਣਪਛਾਤੇ ਲੋਕਾਂ ਨੇ ਗੋਲੀਆਂ ਨਾਲ ਭੁੰਨ ਦਿਤਾ। ਉਕਤ ਆਗੂ ਨੂੰ ਗੰਭੀਰ ਹਾਲਤ ਵਿਚ ਤਰਨਤਾਰਨ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੋਂ ਗੰਭੀਰ ਹਾਲਤ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਈ ਰੈਫ਼ਰ ਕਰ ਦਿਤਾ। ਜਾਣਕਾਰੀ ਅਨੁਸਾਰ ਬੀਤੀ ਰਾਤ 9 ਵਜੇ ਦੇ ਕਰੀਬ ਸਲਵਿੰਦਰ ਸਿੰਘ ਘਰ ਦੇ ਦਰਵਾਜ਼ੇ ਅੱਗੇ ਖੜ੍ਹਾ ਸੀ ਤਾਂ ਮੋਟਰਸਾਈਕਲ ‘ਤੇ ਆਏ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪਿੰਡ ਵਾਸੀਆਂ ਨੇ ਸਲਵਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ‘ਚ ਤਰਨਤਾਰਨ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ‘ਆਪ’ ਆਗੂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ ਵਿਚ ਵੱਡੀ ਵਾਰਦਾਤ, ਪਿੰਡ ਪੱਧਰੀ ਦੇ ‘ਆਪ’ ਆਗੂ ਨੂੰ ਅਣਪਛਾਤੇ ਲੋਕਾਂ ਨੇ ਮਾਰੀਆਂ ਗੋਲੀਆਂ
