ਪਟਿਆਲਾ, ਪੰਜਾਬੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਯੂਨੀਵਰਸਟੀ ਪਟਿਆਲਾ ਵਿੱਚ ਪੜ੍ਹਾਈ ਕਰ ਰਹੀ ਵਿਦਿਆਰਥਣ ਦੀ ਮੌਤ ਹੋ ਗਈ। ਇਹ ਵਿਦਿਆਰਥਣ ਬਠਿੰਡਾ ਦੀ ਰਹਿਣ ਵਾਲੀ ਸੀ। ਇਸ ਤੋਂ ਬਾਅਦ ਯੂਨੀਵਰਸਟੀ ਵਿੱਚ ਵਿਦਿਆਰਥੀਆਂ ਨੇ ਇੱਕ ਪ੍ਰੋਫੈਸਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਇਹ ਪ੍ਰੋਫੈਸਰ ਵਿਦਿਆਰਥਣ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਦਾ ਸੀ। ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਪ੍ਰਫੈਸਰ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਪੰਜਾਬੀ ਯੂਨੀਵਰਸਿਟੀ ਵਿਦਿਆਰਥੀ ਨੇ ਇਲਜ਼ਾਮ ਲਾਇਆ ਹੈ ਕਿ ਵਿਦਿਆਰਥੀਆਂ ਤੇ ਵਿਦਿਆਰਥਣਾਂ ਨਾਲ ਪ੍ਰੋਫੈਸਰ ਦਾ ਰਵੱਈਆ ਠੀਕ ਨਹੀਂ ਸੀ।
ਪੰਜਾਬੀ ਯੂਨੀਵਰਸਟੀ ਪਟਿਆਲਾ ਚ ਵਿਦਿਆਰਥਣ ਦੀ ਮੌਤ
