ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਚ ਵਿਅਕਤੀ ਸ਼ਰਾਬ ਪੀ ਕੇ ਹੋਇਆ ਦਾਖਲ, ਸੰਗਤਾਂ ਨੇ ਨੱਕ ਰਗੜਾ ਕੇ ਮਨਵਾਈ ਗਲਤੀ

ਸ੍ਰੀ ਫ਼ਤਹਿਗੜ੍ਹ ਸਾਹਿਬ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਅੰਮ੍ਰਿਤਧਾਰੀ ਵਿਅਕਤੀ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਵੜ ਗਿਆ। ਵੀਡਿਓ 11 ਸਤੰਬਰ ਦੀ ਦੱਸੀ ਜਾ ਰਹੀ ਹੈ ਵੀਡਿਓ ‘ਚ ਇੱਕ ਅੰਮ੍ਰਿਤਧਾਰੀ ਵਿਅਕਤੀ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਜੋੜਾ ਘਰ ਕੋਲ ਬੈਠਾ ਹੈ ਤਾਂ ਸੰਗਤ ਵਲੋਂ ਉਸ ਦੀਆਂ ਹਰਕਤਾਂ ਦੇਖਦੇ ਹੋਏ ਉਸ ਨੂੰ ਫੜ ਲਿਆ ਜਾਂਦਾ ਹੈ। ਕੁੱਝ ਲੋਕਾਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਨੱਕ ਰਗੜਾ ਕੇ ਗਲਤੀ ਮਨਵਾਈ ਗਈ। ਗੁਰਦੁਆਰਾ ਸਾਹਿਬ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

You May Also Like