ਅੰਮ੍ਰਿਤਸਰ, 17 ਸਤੰਬਰ (ਵਿਨੋਦ ਕੁਮਾਰ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਅਤ ਸਿੰਘ ਜੀ ਦੇ ਕਸਬਾ ਜੈਂਤੀਪੁਰ ਵਿੱਖੇ ਪਹੁੰਚਣ ਤੇ ਜਥੇਦਾਰ ਬਿਕਰਮ ਸਿੰਘ ਖਾਲਸਾ ਜੀ ਦੀ ਅਗਵਾਈ ਹੇਠ ਉਨ੍ਹਾਂ ਦਾ ਭਰਵਾਂ ਅਤੇ ਨਿਘਾ ਸਵਾਗਤ ਕਰਦਿਆਂ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਿੱਖੀ ਨੂੰ ਪ੍ਰਫੁੱਲਿਤ ਕਰਨ ਅਤੇ ਸੰਗਤਾਂ ਨੂੰ ਗੁਰੂ ਘਰਾਂ ਨਾਲ ਜੋੜਨ ਸਬੰਧੀ ਆਪਸੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਅੰਦਰ ਦਿਨੋ-ਦਿਨ ਤੇਜੀ ਨਾਲ ਵੱਧ ਰਹੇ ਨਸ਼ਿਆਂ ‘ਤੇ ਗਹਿਰੀ ਚਿੰਤ੍ਹਾ ਜਾਹਿਰ ਕਰਦਿਆ ਕਿਹਾ ਕਿ ਨਸ਼ੇ ਦੇ ਪ੍ਰਚਲਨ ਨੂੰ ਰੋਕਣ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਬਾਣੀ ਅਤੇ ਬਾਣੇ ਨਾਲ ਜੋੜ ਕੇ ਹੀ ਨਸ਼ੇ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆ ਦੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਗੁਰੂ ਘਰਾਂ ਦੇ ਵਜ਼ੀਰਾਂ ਅਤੇ ਸਮੂਹ ਸੰਗਤਾਂ ਨੂੰ ਰਲ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਅਖੀਰ ਵਿਚ ਨੋਜ਼ਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਆਪਣੇ ਅਮੀਰ ਵਿਰਸੇ ਨੂੰ ਪਛਾਨਣ ਅਤੇ ਗੁਰੂ ਸਾਹਿਬ ਦੀ ਬਾਣੀ ਦਾ ਓਟ ਆਸਰਾ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਨਣ ਲਈ ਅੱਗੇ ਅਉਣ। ਇਸ ਮੌਕੇ ਜਥੇਦਾਰ ਬਿਕਰਮ ਸਿੰਘ ਖਾਲਸਾ, ਗਿਆਨ ਸਿੰਘ, ਉਂਕਾਰ ਸਿੰਘ, ਮੇਹਰਬਾਨ ਸਿੰਘ, ਰੇਸ਼ਮ ਸਿੰਘ, ਮਨਮੋਹਨ ਸਿੰਘ ਆਦਿ ਹਾਜ਼ਰ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਅਤ ਸਿੰਘ ਜੀ ਨੂੰ ਕੀਤਾ ਸਨਮਾਨਿਤ
