ਅੰਮ੍ਰਿਤਸਰ 17 ਸਿਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲਾ੍ਹ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਦੀ ਯੋਗ ਅਗਵਾਹੀ ਹੇਠ ਮਿਸ਼ਨ ਇੰਦਰ-ਧਨੁਸ਼ ਦੇ ਪਹਿਲੇ ਰਾਓਂਡ ਦੀ ਕਾਮਯਾਬ ਸਮਾਪਤੀ ਹੇਈ ਹੈ। ਇਸ ਅਵਸਰ ਤੇ ਡਾ ਭਾਰਤੀ ਧਵਨ ਨੇ ਕਿਹਾ ਕਿ ਇਸ ਮਿਸ਼ਨ ਦੌਰਾਣ ਜਿਲੇ੍ਹ ਭਰ ਦੀਆਂ ਸਾਰੀਆਂ ਗਰਭਵਤੀ ਮਾਵਾਂ ਦਾ ਪਹਿਲੇ ਰਾਂਓਂਡ ਵਿਚ 213 ਦਾ ਟਾਰਗੇਟ ਸੀ ਜੋ ਕਿ 100% ਮੁਕੰਮਲ ਕਰ ਲਿਆ ਗਿਆ ਹੈ ਅਤੇ ਪੰਜ ਸਾਲਾਂ ਦੇ ਬੱਚਿਆਂ ਦਾ ਸੰਪੂਰਣ ਟੀਕਾਕਰਣ ਅਤੇ ਡਰਾਪ ਆਊਟ ਜਾਂ ਮਿਸਿੰਗ ਬੱਚੇਆਂ ਦਾ ਟਾਰਗੇਟ ਜੋ ਕਿ 6056 ਦਾ ਸੀ, ਜਿਸ ਵਿਚੋਂ 5851 ਬੱਚਿਆਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੇ ਰਹਿੰਦੇ ਬੱਚਿਆਂ ਨੂੰ ਵੀ ਜਲਦ ਕਵਰ ਕੀਤਾ ਜਾਵੇਗਾ।
ਇਸਦੇ ਨਾਲ ਹੀ ਟੀਕਾਕਰਣ (ਵੈਕਸੀਨੇਸ਼ਨ) ਦਾ ਸਾਰਾ ਡਾਟਾ ਯੂ-ਵਿਨ ਪੋਰਟਲ ਤੇ ਅੱਪ ਲੋਡ ਕੀਤਾ ਜਾ ਚੁੱਕਿਆ ਹੈ, ਜਿਸ ਨਾਲ ਹਰੇਕ ਬੱਚੇ ਦੇ ਟੀਕਾਕਰਣ ਦਾ ਰਿਕਾਰਡ ਕਿਸੇ ਵੀ ਜਗਾ੍ ਤੇ ਇੰਟਰਨੈਟ ਦੀ ਮਦਦ ਨਾਲ ਹਾਸਿਲ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਦੂਜੇ ਰਾਉਂਡ ਵਿਚ ਮਿਤੀ 9 ਤੋਂ 14 ਅਕਤੂਬਰ ਅਤੇ ਤੀਜੇ ਰਾਉਂਡ ਵਿਚ ਮਿਤੀ 20 ਤੋਂ 25 ਨੰਵਬਰ ਤੱਕ ਪੂਰਾ ਜਿਲਾ੍ਹ ਕਵਰ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਰੇ ਬੱਚਿਆਂ ਦੀ ਤੰਦਰੁਸਤੀ ਲਈ ਉਹਨਾਂ ਦਾ ਸਮੇਂ ਤੇ ਟੀਕਾਕਰਣ ਜਰੂਰ ਕਰਵਾਉਣ। ਇਸ ਅਵਸਰ ਤੇ ਵਿਸ਼ਵ ਸਿਹਤ ਸੰਸਥਾ ਵਲੋਂ ਡਾ ਇਸ਼ੀਤਾ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।