ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਮਮਦੋਟ, 21 ਅਗਸਤ (ਲਛਮਣ ਸਿੰਘ ਸੰਧੂ) ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮਮਦੋਟ ਦੇ ਨੇੜਲੇ ਪਿੰਡਾਂ ਤੋ ਸੰਗਤ ਗੁਰਦੁਆਰਾ ਸ੍ਰੀ ਪਟਨਾ ਸਾਹਿਬ ਬਿਹਾਰ ਜਨਮ ਅਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜਨਮ ਅਸਥਾਨ ਤੇ ਪਹੁੰਚੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਅਤੇ ਪੰਜਾਬ ਵਿੱਚ ਆਏ ਸੰਕਟ ਤੋ ਸੰਗਤ ਨੂੰ ਬਚਾਉਣ ਲਈ ਅਤੇ ਜੀਵ ਜੰਤੂਆਂ ਦੀ ਭਲਾਈ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਇਸ ਮੌਕੇ ਪਹੁੰਚੀ ਹੋਈ ਸੰਗਤ ਨੇ ਗੁਰਦੁਆਰਾ ਸ੍ਰੀ ਬਾਲ ਲੀਲਾ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਮੇਲੇ ਕੀਤੇ ਇਸ ਜਥੇ ਵਿੱਚ ਆਮ ਆਦਮੀ ਪਾਰਟੀ ਦੇ ਸਰਕਲ ਲੱਖੋ ਕਿ ਬਹਿਰਾਮ ਦੇ ਪ੍ਰਧਾਨ ਟੋਨਾ ਸਿੰਘ ਤੂਰ, ਦਵਿੰਦਰ ਸਿੰਘ ਨੰਬਰਦਾਰ ਪਿੰਡ ਤੂਰ, ਸਰਪੰਚ ਸਾਰਜ ਸਿੰਘ ਸੰਧੂ ਪ੍ਰਧਾਨ ਸਰਪੰਚ ਯੂਨੀਅਨ ਫਿਰੋਜ਼ਪੁਰ ਅਤੇ ਮੈਂਬਰ ਕੋਰ ਕਮੇਟੀ ਪੰਜਾਬ, ਸਰਪੰਚ ਬੱਬਾ ਸਿੰਘ ਡੋਡ, ਪੱਤਰਕਾਰ ਲਛਮਣ ਸਿੰਘ ਸੰਧੂ ਮਮਦੋਟ ਅਤੇ ਹੋਰ ਸੰਗਤ ਹਾਜ਼ਰ ਸੀ ਅਤੇ ਅਗਲੇ ਦਿਨਾਂ ਵਿੱਚ ਨੇੜੇ ਦੇ ਗੁਰੂ ਘਰਾਂ ਦੇ ਦਰਸ਼ਨ ਮੇਲੇ ਕਰੇਗੀ।