ਪਿੰਡ ਭਾਗੀਕੇ ਦੇ ਸਾਬਕਾ ਸਰਪੰਚ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਰਕੇ ਮੌਤ

(ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪਿੰਡ ਭਾਗੀ ਕੇ ਦੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਉਹ ਪੰਜ ਸਾਲ ਤੋਂ ਕੈਨੇਡਾ ਵਿੱਚ ਆਪਣੀ ਪਤਨੀ ਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ। ਹਰਪ੍ਰੀਤ ਦੀ ਭੈਣ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਸਵੇਰੇ ਪਤਾ ਲੱਗਣ ’ਤੇ ਐਂਬੂਲੈਂਸ ਬੁਲਾਈ ਗਈ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਹਰਪ੍ਰੀਤ ਸਿੰਘ ਭਾਗੀ ਕੇ ਸਾਬਕਾ ਅਧਿਆਪਕ ਆਗੂ ਪ੍ਰਿੰਸੀਪਲ ਜੁਗਿੰਦਰ ਸਿੰਘ ਦਾ ਪੁੱਤਰ ਸੀ। ਉਹ ਪਿੰਡ ਦਾ ਸਰਪੰਚ, ਬਲਾਕ ਸਮਿਤੀ ਮੈਂਬਰ ਅਤੇ ਅਕਾਲੀ ਦਲ ਦਾ ਸਰਗਰਮ ਆਗੂ ਸੀ।

You May Also Like