ਤਰਨਤਾਰਨ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਤਰਨਤਾਰਨ ਦੇ ਸ੍ਰੀ ਦਰਬਾਰ ਸਾਹਿਬ ਸਰੋਵਰ ‘ਚੋਂ ਇਕ ਔਰਤ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਜਾਣਕਾਰੀ ਅਨੁਸਾਰ ਸਥਾਨਕ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਲੋਕਾਂ ਨੇ ਇਕ ਔਰਤ ਦੀ ਲਾਸ਼ ਵੇਖੀ, ਜਿਸ ਨੂੰ ਸੇਵਾਦਾਰਾਂ ਵੱਲੋਂ ਬਾਹਰ ਕੱਢਿਆ ਗਿਆ। ਤੇ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ। ਫਿਲਹਾਲ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੇ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਦੱਸਿਆ ਕਿ ਦੇਰ ਸ਼ਾਮ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਇਕ ਔਰਤ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ: ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚੋਂ ਮਿਲੀ ਔਰਤ ਦੀ ਲਾਸ਼
