ਪੰਥ ਦੇ ਪ੍ਰਸਿੱਧ ਕੀਰਤਨੀਏ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕਰਨਗੇ
ਲੁਧਿਆਣਾ, 21 ਸਤੰਬਰ (ਹਰਮਿੰਦਰ ਮੱਕੜ) – ਗੁਰੂ ਘਰ ਦੇ ਅਨਿਨ ਸੇਵਕ ਗੁਰਪੁਰਵਾਸੀ ਸ.ਜਗਤ ਸਿੰਘ ਭਾਟੀਆ, ਮਾਤਾ ਸਵਰਨ ਕੌਰ ਤੇ ਸ.ਮੋਹਿੰਦਰ ਸਿੰਘ ਭਾਟੀਆ ਦੀ ਮਿੱਠੀ ਤੇ ਪਿਆਰੀ ਯਾਦ ਨੂੰ ਸਮਰਪਿਤ ਤੀਜਾ ਅੰਮ੍ਰਿਤ ਸਾਗਰ ਅਰਦਾਸ ਸਮਾਗਮ 23 ਸਤੰਬਰ ਦਿਨ ਸ਼ਨੀਵਾਰ ਨੂੰ ਰਾਤ 7 ਤੋ 10.30 ਵੱਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ ਤੇ ਸ.ਕਰਨਪ੍ਰੀਤ ਸਿੰਘ ਭਾਟੀਆ ਨੇ ਅਰਦਾਸ ਸਮਾਗਮ ਦਾ ਪੋਸਟਰ ਰਿਲੀਜ਼ ਕਰਨ ਉਪਰੰਤ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਹੋਇਆ ਕੀਤਾ।ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਲੁਧਿਆਣਾ ਦੇ ਪ੍ਰਧਾਨ ਸ.ਗੁਰਮੀਤ ਸਿੰਘ , ਸ. ਜਰਨੈਲ ਸਿੰਘ ਜਨਰਲ ਸਕੱਤਰ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਪੰਥਕ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ,ਭਾਈ ਪਰਮਜੀਤ ਸਿੰਘ ਖਾਲਸਾ ਅਤੇ ਸ.ਇੰਦਰਜੀਤ ਸਿੰਘ ਮੱਕੜ ਦੇ ਪੂਰਨ ਸਹਿਯੋਗ ਨਾਲ ਕਰਵਾਏ ਜਾ ਰਹੇ ਉਕਤ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਅੰਦਰ ਪੰਥ ਦੇ ਪ੍ਰਮੁੱਖ ਕੀਰਤਨੀਏ ਭਾਈ ਗੁਰਸ਼ਰਨ ਸਿੰਘ ਜੀ ਲੁਧਿਆਣੇ ਵਾਲੇ,ਭਾਈ ਗਗਨਦੀਪ ਸਿੰਘ ਜੀ ਲਖਨਊ ਵਾਲਿਆਂ ਦੇ ਕੀਰਤਨੀ ਜੱਥੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕਰਨਗੇ। ਇਸ ਦੌਰਾਨ ਸ.ਬਲਬੀਰ ਸਿੰਘ ਭਾਟੀਆ ਨੇ ਅੰਮ੍ਰਿਤ ਸਾਗਰ ਪਰਿਵਾਰ ਦੇ ਵੱਲੋ ਲੁਧਿਆਣਾ ਸ਼ਹਿਰ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਤੀਜੇ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਅੰਦਰ ਆਪਣੀਆਂ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲ ਕਰਨ।ਉਨਾਂ ਨੇ ਦੱਸਿਆ ਕਿ ਅਰਦਾਸ ਸਮਾਗਮ ਦਾ ਲਾਇਵ ਟੈਲੀਕਾਸਟ(ਪ੍ਰਸਾਰਨ) ਫਾਸਟਵੇ ਚੈਨਲ ਅਤੇ ਅੰਮ੍ਰਿਤ ਸਾਗਰ ਯੂ ਟਿਊਬ ਚੈਨਲ ਤੇ ਕੀਤਾ ਜਾਵੇਗਾ ਤਾਂ ਕੀ ਦੂਰ ਦੁਰਾਡੇ ਦੀਆਂ ਸੰਗਤਾਂ ਵੀ ਗੁਰਬਾਣੀ ਕੀਰਤਨ ਦਾ ਆਨੰਦ ਮਾਣ ਕੇ ਆਪਣਾ ਜੀਵਨ ਸਫਲਾ ਕਰ ਸਕਣ।