ਲੁਧਿਆਣਾ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਲੁਧਿਆਣਾ ਵਿੱਚ ਥਾਣਾ ਥਾਣਾ ਸਰਾਭਾ ਦੇ ਨਜ਼ਦੀਕ ਗੁਰਦੁਆਰਾ ਸਾਹਿਬ ਦੇ ਸਾਹਮਣੇ ਚੌਂਕ ਵਿੱਚ ਬੀਤੇ ਦਿਨ ਤੇਜ਼ ਰਫ਼ਤਾਰ ਕਾਰ ਨੇ ਸੜਕ ‘ਤੇ ਜਾ ਰਹੀ ਦੂਜੀ ਗੱਡੀ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਹੈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਕਾਰਾਂ ਦੀ ਟੱਕਰ ਦੀ ਆਵਾਜ਼ ਸੁਣ ਕੇ ਦੁਕਾਨਦਾਰ ਦੁਕਾਨਾਂ ਵਿੱਚੋਂ ਬਾਹਰ ਆ ਗਏ। ਗੁਰਦੁਆਰਾ ਸਾਹਿਬ ਵਿੱਚ ਲੱਗੇ CCTV ਕੈਮਰਿਆਂ ਵਿੱਚ ਇਹ ਹਾਦਸਾ ਕੈਦ ਹੋ ਗਿਆ। ਗੱਡੀ ਵਿੱਚ ਫਸੇ ਲੋਕਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਬਾਹਰ ਕੱਢਿਆ। ਹਾਦਸੇ ਵਿੱਚ ਕਾਰ ਸਵਾਰ ਬਜ਼ੁਰਗ ਮਹਿਲਾ ਨੂੰ ਵੱਧ ਸੱਟਾਂ ਲੱਗੀਆਂ ਸਨ। ਹਾਲਾਂਕਿ ਉਸਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਪਰ ਹਸਪਤਾਲ ਵਿੱਚ ਇਲਾਜ ਦੌਰਾਨ ਉਸਨੇ ਦਮ ਤੋੜ ਦਿੱਤਾ। ਦੱਸ ਦੇਈਏ ਕਿ ਮਹਿਲਾ ਤੇ ਉਸਦੇ ਨਾਲ ਗੱਡੀ ਵਿੱਚ ਮੌਜੂਦ ਵਿਅਕਤੀ ਦੇ ਨਾਮ ਦਾ ਹਾਲੇ ਪਤਾ ਚੱਲ ਸਕਿਆ ਹੈ। ਮੌਕੇ ‘ਤੇ ਥਾਣਾ ਸਰਾਭਾ ਨਗਰ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਗੱਡੀ ਦੀ ਰਫ਼ਤਾਰ ਬਹੁਤ ਤੇਜ਼ ਸੀ। ਇਸ ਮਾਮਲੇ ਵਿੱਚ ਦੋਹਾਂ ਪੱਖਾਂ ਦੇ ਰਾਜ਼ੀਨਾਮੇ ਦੀ ਵੀ ਗੱਲ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਵੀ ਜਾਰੀ ਹੈ।