ਜਲੰਧਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸ੍ਰੀ ਸਿੱਧ ਬਾਬਾ ਸੋਢਲ ਦੇ ਮੇਲੇ ਮੌਕੇ 28 ਸਤੰਬਰ ਨੂੰ ਜ਼ਿਲ੍ਹੇ ’ਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ’ਚ ਡੀਸੀ ਨੇ ਕਿਹਾ ਹੈ ਕਿ ਸਾਲਾਨਾ ਮੇਲੇ ’ਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ, ਨਿਗਮਾਂ, ਬੋਰਡ, ਵਿੱਦਿਅਕ ਅਦਾਰਿਆ ਅਤੇ ਹੋਰ ਪੰਜਾਬ ਸਰਕਾਰ ਦੀਆ ਸੰਸਥਾਵਾਂ ’ਚ 28 ਸਤੰਬਰ ਨੂੰ ਲੋਕਲ ਛੁੱਟੀ ਕੀਤੀ ਜਾਂਦੀ ਹੈ।
ਪੰਜਾਬ ਦੇ ਇਸ ਜ਼ਿਲ੍ਹੇ ’ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ
