ਚੰਡ੍ਹੀਗੜ੍ਹ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਦੀ ਕਾਰ ਹਾਦਸਾਗ੍ਰਸਤ ਹੋ ਗਈ ਹੈ। ਟਰੱਕ ਨੇ ਕਾਰ ਨੂੰ ਸਾਹਮਣੇ ਤੋਂ ਟੱਕਰ ਮਾਰੀ ਹੈ। ਹਾਦਸੇ ਵਿਚ ਬਲਤੇਜ ਪੰਨੂ ਵਾਲ-ਵਾਲ ਬਚ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਅੱਜ ਸਵੇਰੇ ਇੱਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਉਨ੍ਹਾਂ ਦੀ ਕਾਰ ਨੂੰ ਸਾਹਮਣੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਹਾਲਾਂਕਿ, ਇਹ ਖੁਸ਼ਕਿਸਮਤੀ ਰਹੀ ਕਿ ਟੱਕਰ ਤੋਂ ਬਾਅਦ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਵੱਡੀ ਖਬਰ: ਬਲਤੇਜ ਪੰਨੂ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ
