ਬਟਾਲਾ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿੱਚ ਇੱਕ ਫਾਈਨਾਂਸ ਕੰਪਨੀ ਦੇ ਬਾਊਂਸਰ ਦਾ ਕੁਝ ਲੋਕਾਂ ਵੱਲੋਂ ਸਿਰ ਵਿੱਚ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹਰਮਨਪ੍ਰੀਤ ਸਿੰਘ (28) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਗਿਲਾਂਵਾਲੀ ਵਜੋਂ ਹੋਈ ਹੈ। ਮ੍ਰਿਤਕ ਹਰਮਨਪ੍ਰੀਤ ਸਿੰਘ ਦੀ ਪਤਨੀ ਸੋਨੀਆ ਨੇ ਦੱਸਿਆ ਕਿ ਉਸ ਦਾ ਪਤੀ ਅੰਮ੍ਰਿਤਸਰ ਦੀ ਇੱਕ ਫਾਈਨਾਂਸ ਕੰਪਨੀ ਵਿੱਚ ਬਾਊਂਸਰ ਸੀ। ਬੀਤੀ ਦੇਰ ਸ਼ਾਮ ਉਹ ਆਪਣੇ ਸਾਥੀਆਂ ਨਾਲ ਅੰਮ੍ਰਿਤਸਰ ਦੇ ਪਿੰਡ ਮੂਲੀਚੱਕ ਵਿਖੇ ਕੰਪਨੀ ਦੀਆਂ ਕਿਸ਼ਤਾਂ ਲੈਣ ਗਿਆ ਸੀ। ਇੱਥੇ ਪਰਿਵਾਰ ਵਾਲਿਆਂ ਤੋਂ ਕਿਸ਼ਤ ਦੇ ਪੈਸੇ ਮੰਗਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਦੌਰਾਨ ਪਰਿਵਾਰਕ ਮੈਂਬਰਾਂ ਨੇ ਇੱਟਾਂ ਮਾਰ ਕੇ ਹਰਮਨਪ੍ਰੀਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਰਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਅੰਮ੍ਰਿਤਸਰ ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਦੇਰ ਸ਼ਾਮ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਫਾਇਨਾਂਸ ਕੰਪਨੀ ‘ਚ ਕੰਮ ਕਰਦੇ ਬਾਊਂਸਰ ਦਾ ਹੋਇਆ ਕਤਲ
