ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੁਲਿਸ ਵੱਲੋਂ ਗ੍ਰਿਫ਼ਤਾਰ

ਜਲਾਲਾਬਾਦ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਦੀ ਟੀਮ ਸਵੇਰੇ 5 ਵਜੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੀ। ਇਸ ਦੌਰਾਨ ਕਾਫ਼ੀ ਬਹਿਸ ਵੀ ਹੋਈ ਪਰ ਬਾਅਦ ‘ਚ ਸੁਖਪਾਲ ਸਿੰਘ ਖਹਿਰਾ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਇਸ ਸੰਬੰਧੀ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਦੀ ਟੀਮ ਥੋੜੀ ਦੇਰ ‘ਚ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ‘ਚ ਪੇਸ਼ ਕਰੇਗੀ। ਜਲਾਲਾਬਾਦ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦਾ ਪੁਰਾਣਾ ਮਾਮਲਾ ਸੀ, ਜਿਸ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲਦੀ ਹੀ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

You May Also Like