ਫ਼ਾਜ਼ਿਲਕਾ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜਲਾਲਾਬਾਦ ਦੀ ਪੁਲੀਸ ਨੇ ਅੱਜ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਇਥੇ ਦੀ ਅਦਾਲਤ ਵਿਚ ਪੇਸ਼ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਇਆ। ਅਦਾਲਤ ਨੇ ਸੁਖਪਾਲ ਖਹਿਰਾ ਦਾ 2 ਦਿਨਾਂ ਦਾ ਪੁਲੀਸ ਰਿਮਾਂਡ ਦਿੱਤਾ। ਅੱਜ ਇਥੇ ਜਦੋਂ ਮੈਡੀਕਲ ਕਰਵਾਉਣ ਲਈ ਉਨ੍ਹਾਂ ਨੂੰ ਪੁਲੀਸ ਵੱਲੋਂ ਲਿਆਂਦਾ ਗਿਆ ਤਾਂ ਉਸ ਵੇਲੇ ਕਾਂਗਰਸੀ ਵਿਧਾਇਕ ਨੇ ਪੱਤਰਕਾਰਾਂ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਪੁਲੀਸ ਅਤੇ ਵਿਜੀਲੈਂਸ ਹੈ, ਜਿਸ ਦੇ ਦਮ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਗ੍ਰਿਫ਼ਤਾਰ ਕਰਵਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਮੇਰੇ ਖੂਨ ਦਾ ਪਿਆਸਾ ਬਣ ਚੁੱਕਿਆ ਹੈ। ਸਰਕਾਰ ਤੇ ਮੁੱਖ ਮੰਤਰੀ ਦੀ ਇਹ ਬਦਲਾਅ ਦੀ ਨੀਤੀ ਨਹੀਂ ਹੈ, ਬਲਕਿ ਇਹ ਸਿੱਧੇ ਰੂਪ ਵਿਚ ਬਦਲੇ ਦੀ ਰਾਜਨੀਤੀ ਹੈ।
ਅਦਾਲਤ ਨੇ ਸੁਖਪਾਲ ਖਹਿਰਾ ਨੂੰ ਭੇਜਿਆ 2 ਦਿਨਾਂ ਦੀ ਪੁਲੀਸ ਰਿਮਾਂਡ ਤੇ
