ਹੁਸ਼ਿਆਰਪੁਰ ‘ਚ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਹੁਸ਼ਿਆਰਪੁਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸਥਾਨਕ ਪਿੰਡ ਮੇਗੋਵਾਲ ਗੰਜੀਆਂ ਵਿਖੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਅਕਾਲੀ ਆਗੂ ‘ਤੇ ਹਮਲਾ ਕੀਤਾ। ਜ਼ਖ਼ਮੀ ਹਾਲਤ ‘ਚ ਉਹਨਾਂ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਲੱਗ ਗਈ ਹੈ, ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

You May Also Like