ਸੁਨਾਮ ਚ ਵਾਪਰਿਆ ਭਿਆਨਕ ਸੜਕ ਹਾਦਸਾ, ਹਾਦਸੇ ਚ ਇੱਕ ਭਰਾ ਦੀ ਹੋਈ ਮੌਤ, ਇੱਕ ਗੰਭੀਰ ਜ਼ਖ਼ਮੀ

ਸੁਨਾਮ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸੁਨਾਮ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਦੋ ਜੁੜਵੇਂ ਨੌਜਵਾਨ ਭਰਾਵਾਂ ‘ਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋਵੇਂ ਭਰਾ ਸੁਨਾਮ ਵੱਲ ਆ ਰਹੇ ਸਨ। ਅਚਾਨਕ ਪਿੰਡ ਮਾਡਲ ਟਾਊਨ ਨੇੜੇ ਸੁਨਾਮ ਸਾਈਡ ਤੋਂ ਆ ਰਹੀ ਇਕ ਸਵਿਫ਼ਟ ਡਿਜ਼ਾਇਰ ਗੱਡੀ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਗੁਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੇ ਸਤਨਾਮ ਸਿੰਘ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

You May Also Like