ਸਮਾਜ ਸੇਵਾ ਸੰਸਥਾ ਦੀ ਕੈਸ਼ੀਅਰ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਨਾਲ ਮਨਾਇਆ ਆਪਣੀ ਬੇਟੀ ਦਾ ਜਨਮ ਦਿਨ

ਚੇਤਾਨਪੁਰਾ ਅੰਮ੍ਰਿਤਸਰ, 30 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪਿਛਲੇ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਮਦਦ ਲਈ ਉਪਰਾਲੇ ਕਰ ਰਹੀ ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੋਸਾਇਟੀ ਵੱਲੋਂ ਅੱਜ ਇਹ ਵਿਲੱਖਣ ਸੋਚ ਤੇ ਪਹਿਰਾ ਦਿੰਦਿਆਂ ਸਕੂਲ ਦੇ ਸਮੂਹ ਬੱਚਿਆਂ ਨਾਲ ਖੁਸ਼ੀ ਸਾਂਝੀ ਕੀਤੀ।

ਗੁਰੂ ਸਾਹਿਬਾਨ ਦੇ ਹੁਕਮ ਅਨੁਸਾਰ ਦਸਵੰਧ ਕਢਣ ਅਤੇ ਸੇਵਾ ਭਾਵਨਾ ਨੂੰ ਮੁੱਖ ਰੱਖਦਿਆਂ ਸੋਸਾਇਟੀ ਦੀ ਕੈਸ਼ੀਅਰ ਸ਼ਰਨਜੀਤ ਕੌਰ ਨੇ ਆਪਣੀ ਬੇਟੀ ਗੁਰਸੀਰਤ ਕੌਰ ਦਾ ਜਨਮ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਚੇਤਾਨਪੁਰਾ ਅੰਮ੍ਰਿਤਸਰ ਦੇ ਬੱਚਿਆਂ ਨਾਲ ਮਨਾਇਆ ਗਿਆ। ਇਸ ਮੌਕਾ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪਰਮਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਹਰਦੀਪ ਸਿੰਘ ਵਲੋਂ ਸੰਸਥਾ ਦੀ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ। ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੋਸਾਇਟੀ ਦੇ ਪ੍ਰੈਜ਼ੀਡੈਂਟ ਜਗਦੀਸ਼ ਸਿੰਘ ਚਾਹਲ , ਕੈਸ਼ੀਅਰ ਸ਼ਰਨਜੀਤ ਕੌਰ , ਮੈਂਬਰ ਅਮ੍ਰਿਤਪਾਲ ਅਤੇ ਹਰਮਨਦੀਪ ਕੌਰ ਨੇ ਸਕੂਲ ਦੇ ਸਮੂਹ ਸਟਾਫ ਨੂੰ ਸਨਮਾਨਿਤ ਕੀਤਾ।

You May Also Like