ਤਰਨ ਤਾਰਨ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕੈਨੇਡਾ ਤੋਂ ਇੱਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੰਵਲਦੀਪ ਸਿੰਘ (34) ਪੁੱਤਰ ਅਵਤਾਰ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨਾਗੋਕੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕੰਵਲਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕੰਵਲਦੀਪ ਸਿੰਘ ਲਗਭਗ ਡੇਢ ਸਾਲ ਪਹਿਲਾਂ ਕਨੇਡਾ ਗਿਆ ਸੀ। ਕੰਵਲਦੀਪ ਦੀ ਪਤਨੀ ਇੱਕ ਪੁੱਤਰ ਅਤੇ ਬੇਟੀ ਨਾਲ 2 ਮਹੀਨੇ ਪਹਿਲਾਂ ਹੀ ਕੈਨੇਡਾ ਗਏ ਸਨ। ਬੀਤੇ ਕੁਝ ਦਿਨਾਂ ਪਹਿਲਾ ਹੀ ਕੰਵਲਦੀਪ ਬਿਮਾਰ ਹੋ ਗਿਆ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ ਪਰਿਵਾਰਿਕ ਮੈਂਬਰਾ ਨੇ ਪ੍ਰਸ਼ਾਸਨ ਕੋਲੋ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋ ਮਦਦ ਦੀ ਗੁਹਾਰ ਲਗਾਈ ਹੈ।
ਕੈਨੇਡਾ ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ
