ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਬਣਨ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ੁਕਰਾਨੇ ਵੱਜੋਂ ਹੋਏ ਨਤਮਸਤ

ਸੀ ਡਬਲਿਊ ਸੀ ਕਮੇਟੀ ਦਾ ਗਠਨ ਕਰਨ ਤੇ ਕਾਂਗਰਸ ਹਾਈ ਕਮਾਂਡ ਦਾ ਕੀਤਾ ਧੰਨਵਾਦ

ਸ੍ਰੀ ਚਮਕੌਰ ਸਾਹਿਬ 21 ਅਗਸਤ (ਹਰਦਿਆਲ ਸਿੰਘ ਸੰਧੂ) – ਸਾਬਕਾ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਰੁਮਾਲਾ ਸਾਹਿਬ ਅਤੇ ਕੜਾਹ ਪ੍ਰਸਾਦ ਦੀ ਦੇਗ ਭੇਟ ਕੀਤੀ ਅਤੇ ਸਰਬੱਤ ਦੇ ਭਲੇ ਅਤੇ ਪਾਰਟੀ ਦੀ ਚੜਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਉਨ੍ਹਾਂ ਕਿਹਾ ਕਿ ਅੱਜ ਮੈਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਸਿੰਘਾਂ ਸ਼ਹੀਦਾਂ ਦੀ ਧਰਤੀ ਤੇ ਗੁਰਦੁਆਰਾ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਹੀ ਆਇਆਂ ਹਾਂ। ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੈਂ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਕਿ ਕਾਂਗਰਸ ਪਾਰਟੀ ਸਰਬ ਉੱਚ ਕਮੇਟੀ ਜਿਸ ਨੂੰ ਕਾਂਗਰਸ ਪਾਰਟੀ ਵਰਕਿੰਗ ਕਮੇਟੀ ਕਿਹਾ ਜਾਂਦਾ ਹੈ ਉਸ ਨੇ ਮੇਰੇ ਤੇ ਵਿਸ਼ਵਾਸ ਕਰਕੇ ਮੈਨੂੰ ਇਹ ਮਾਣ ਬਖਸ ਕੇ ਨਿਵਾਜਿਆ ਹੈ ਅਤੇ ਮੇਰੇ ਤੇ ਭਰੋਸਾ ਕਰਦੇ ਹੋਏ 39 ਮੈਂਬਰੀ ਵਰਕਿੰਗ ਕਮੇਟੀ ਵਿੱਚ ਸ਼ਾਮਲ ਕੀਤਾ ਹੈ ਉਨ੍ਹਾਂ ਨੇ ਪਾਰਟੀ ਪ੍ਰਧਾਨ ਖੜਗੇ ਅਤੇ ਹੋਰ ਉੱਚ ਲੀਡਰਾਂ ਦਾ ਧੰਨਵਾਦ ਕੀਤਾ ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਜੋ ਜ਼ੁੰਮੇਵਾਰੀ ਸੌਂਪੀ ਹੈ ਉਹ ਉਸਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਬਾਖੂਬੀ ਨਿਭਾਉਣਗੇ |

2024 ਦੇ ਇਲੇੈਕਸ਼ਨ ਲਈ ਕਾਂਗਰਸ ਪਾਰਟੀ ਪੂਰੀ ਤਿਆਰੀ ਨਾਲ ਮੈਦਾਨ ‘ਚ ਉਤਰ ਰਹੀ ਹੈ ਪੰਜਾਬ ਦੇ ਵਾਸੀਆਂ ਨੂੰ ਕਾਂਗਰਸ ਪਾਰਟੀ ਤੇ ਵਿਸ਼ਵਾਸ ਹੈ ਕਿ ਆਉਣ ਵਾਲੇ ਇਲੈਕਸ਼ਨ ਵਿੱਚ ਪੰਜਾਬ ਨਿਵਾਸੀ ਕਾਂਗਰਸ ਪਾਰਟੀ ਨੂੰ ਹੀ ਵੋਟਾਂ ਪਾ ਕੇ ਬਹੁਮਤ ਨਾਲ ਜਿਤਾਉਣਗੇ | ਉਨ੍ਹਾਂ ਆਪ ਸਰਕਾਰ ਬਾਰੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਪੂਰੀ ਨਹੀਂ ਉੱਤਰ ਰਹੀ ਜਿਸ ਕਰਕੇ ਲੋਕਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਵਿਸ਼ਵਾਸ ਉੱਠ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਿਰਦਾਵਰੀਆਂ ਕਰਵਾ ਕੇ ਵੀ ਹੜੵ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਫੇਲ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਬੋਜੇ ‘ਚ ਅਜੇ ਤੱਕ ਧੇਲਾ ਵੀ ਨਹੀਂ ਪਿਆ। ਇਸ ਮੋਕੇ ਸਾਬਕਾ ਮੁੱਖ ਮੰਤਰੀ ਤੋਂ ਇਲਾਵਾ ਉਨ੍ਹਾਂ ਦੇ ਸਪੁੱਤਰ ਨਵਦੀਪ ਸਿੰਘ ਨਵੀ, ਰੋਹਿਤ ਸਭਰਵਾਲ, ਤਾਰਾਚੰਦ, ਬਲਾਕ ਮੋਰਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।

You May Also Like