ਪੰਜਾਬ ਦੇ ਕਿਸਾਨਾਂ ਨੂੰ ਇਸ ਵਾਰ ਕੇਂਦਰ ਸਰਕਾਰ ਵੱਲੋਂ ਰੱਖੀਆਂ ਸ਼ਰਤਾਂ ਕਰਕੇ ਕਰਨਾ ਪੈ ਸਕਦਾ ਹੈ ਮੁਸ਼ਕਲਾਂ ਦਾ ਸਾਹਮਣਾ – ਪ੍ਰਧਾਨ ਕਿਲੀ

ਮਮਦੋਟ 1 ਅਕਤੂਬਰ (ਲਛਮਣ ਸਿੰਘ ਸੰਧੂ) – ਪੰਜਾਬ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਮੰਡੀਆਂ ਵਿੱਚ ਅੱਜ ਤੋ ਸਰਕਾਰੀ ਖਰੀਦ ਵੀ ਸ਼ੁਰੂ ਹੋ ਗਈ ਆ ਪਰ ਇਸ ਵਾਰ ਝੋਨੇ ਦੀ ਖਰੀਦ ਨੂੰ ਲੈ ਕਿ ਕੇਂਦਰ ਸਰਕਾਰ ਵੱਲੋਂ ਰੱਖੀਆਂ ਸ਼ਰਤਾਂ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਸਰਪੰਚ ਨਿਰਵੈਰ ਸਿੰਘ ਕਿਲੀ ਦਾਣਾ ਮੰਡੀ ਲੱਖੋ ਕਿ ਬਹਿਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਕਿਹੇ ਉਹਨਾਂ ਕਿਹਾ ਹੈ ਕਿ ਇਸ ਵਾਰ ਕੇਂਦਰ ਸਰਕਾਰ ਵੱਲੋਂ ਵਿਜੀਲੈਂਸ ਦੀ ਪੂਰੀ ਟੀਮ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਫ਼ਸਲ ਤੇ ਨਿਗ੍ਹਾ ਰੱਖੇਗੀ ਅਤੇ ਮੰਡੀ ਵਿੱਚ ਕੇਂਦਰ ਸਰਕਾਰ ਦੀਆਂ ਰੱਖੀਆਂ ਹੋਈਆਂ ਸ਼ਰਤਾਂ ਮੁਤਾਬਕ ਹੀ ਝੋਨੇ ਦੀ ਫ਼ਸਲ ਮੰਡੀ ਵਿੱਚ ਆਉਣ ਦਿੱਤੀ ਜਾਵੇਗੀ ਜੇਕਰ ਉਸ ਦੇ ਉਲਟ ਮੰਡੀ ਵਿੱਚ ਫ਼ਸਲ ਆਵੇਗੀ ਤਾ ਉਸ ਕਿਸਾਨ ਅਤੇ ਆੜ੍ਹਤੀਏ ਖ਼ਿਲਾਫ਼ ਪਰਚਾ ਦਰਜ ਕਰਕੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਪ੍ਰਧਾਨ ਕਿਲੀ ਨੇ ਕਿਹਾ ਹੈ ਕਿ ਪੰਜਾਬ ਦਾ ਕਿਸਾਨ ਤਾ ਪਹਿਲਾਂ ਹੀ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਬਹੁਤ ਦੁਖੀ ਹੈ ਅਤੇ ਉਪਰ ਤੋ ਇਹ ਹੋਰ ਸਖ਼ਤ ਸ਼ਰਤਾਂ ਰੱਖ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪ੍ਰੇਸ਼ਾਨ ਕਰਨ ਤੇ ਤੁਲੀਆਂ ਹਨ ਉਹਨਾਂ ਕਿਹਾ ਹੈ ਕਿ ਸਰਕਾਰਾਂ ਵੱਡੇ ਘਰਾਣਿਆਂ ਨੂੰ ਫਾਇਦਾ ਦੇਣ ਲਈ ਪੰਜਾਬ ਵਿੱਚੋ ਮੰਡੀ ਕਰਨ ਖਤਮ ਕਰਨਾ ਚਾਹੁੰਦੀਆਂ ਹਨ ਅਤੇ ਪੰਜਾਬ ਦੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਤੇ ਕਬਜ਼ੇ ਕਰਨੀਆਂ ਚਾਹੁਦੀਆ ਹਨ ਪਰ ਹੁਣ ਅੱਗੇ ਇਹ ਵੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਹੜੀਆਂ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

You May Also Like