ਖੰਨਾ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਖੰਨਾ ਵਿੱਚ 4 ਸਾਲਾ ਮਾਸੂਮ ਬੱਚੇ ਦੀ ਬਲੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਖੰਨਾ ਦੇ ਅਲੌੜ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ 4 ਸਾਲਾ ਬੱਚੇ ਦੀ ਲਾਸ਼ ਖਾਲੀ ਪਲਾਟ ਵਿੱਚ ਮਿਲੀ। ਬੱਚੇ ਦਾ ਗੱਲ ਵੱਢ ਕੇ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਬੱਚੇ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਹ ਸੌਂ ਰਹੇ ਸਨ, ਉਸ ਵੇਲੇ ਦੇਰ ਰਾਤ ਉਨ੍ਹਾਂ ਦਾ ਗੁਆਂਢੀ ਆਇਆ ਤੇ ਉਨ੍ਹਾਂ ਦੇ ਬੱਚੇ ਚੁੱਕ ਕੇ ਲੈ ਗਿਆ। ਉੱਥੇ ਹੀ ਜਦੋਂ ਪਰਿਵਾਰਕ ਮੈਂਬਰਾਂ ਨੂੰ ਆਪਣੇ ਬੱਚੇ ਦੇ ਗਾਇਬ ਹੋਣ ਦਾ ਪਤਾ ਲੱਗਿਆ ਤਾਂ ਉਹ ਆਪਣੀ ਬੱਚੇ ਨੂੰ ਲੱਭਣ ਲੱਗ ਗਏ।
ਦੱਸਿਆ ਜਾ ਰਿਹਾ ਹੈ ਜਦੋਂ ਗੁਆਂਢੀ ਬੱਚੇ ਨੂੰ ਚੁੱਕਣ ਆਇਆ ਤਾਂ ਉਹ ਆਪਣਾ ਮੋਬਾਈਲ ਬੱਚੇ ਦੇ ਬਿਸਤਰੇ ਕੋਲ ਛੱਡ ਗਿਆ ਸੀ। ਇਹ ਤਾਂਤਰਿਕ ਵਿਦਿਆ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਵੀ ਉਥੇ ਆ ਗਈ। ਪੁਲਿਸ ਨੇ ਉਨ੍ਹਾਂ ਨੂੰ ਦਿਖਾਇਆ ਕਿ ਕੁਝ ਦੂਰੀ ‘ਤੇ ਇੱਕ ਬੱਚੇ ਦੀ ਲਾਸ਼ ਪਈ ਸੀ, ਇਹ ਲਾਸ਼ ਰਵੀ ਰਾਜ ਦੀ ਨਿਕਲੀ। ਉਸ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਸੀ। ਸੀਸੀਟੀਵੀ ਤੋਂ ਪਤਾ ਚੱਲਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿਣ ਵਾਲਾ ਇੱਕ ਵਿਅਕਤੀ ਬੱਚੇ ਨੂੰ ਮੋਢੇ ਉੱਤੇ ਚੁੱਕ ਕੇ ਲੈ ਜਾ ਰਿਹਾ ਸੀ। ਇਸ ਤੋਂ ਬਾਅਦ ਸੱਚ ਸਾਹਮਣੇ ਆਇਆ। ਬੱਚੇ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਬਲੀ ਦਿੱਤੀ ਗਈ ਹੈ।