ਅਦਾਲਤ ਨੇ ਸਾਂਸਦ ਮੈਂਬਰ ਸੰਜੇ ਸਿੰਘ ਨੂੰ ਭੇਜਿਆ 5 ਦਿਨ ਦੇ ਰਿਮਾਂਡ ‘ਤੇ

ਨਵੀਂ ਦਿੱਲੀ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਬੁੱਧਵਾਰ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਏਜੰਸੀ ਨੇ ਸੰਜੇ ਸਿੰਘ ਦੇ ਘਰ ਛਾਪਾ ਮਾਰਿਆ ਸੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਹੁਣ ਬੰਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਜਾਂ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ 10 ਅਕਤੂਬਰ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ।

You May Also Like