ਬਠਿੰਡਾ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਇੱਕ ਤੇਜ਼ ਰਫ਼ਤਾਰ ਬੱਸ ਨੇ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਸ਼ੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦਾ 30 ਸਾਲਾ ਲੜਕਾ ਲਖਵਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਤਲਵੰਡੀ ਸਾਬੋ ਵੱਲ ਆ ਰਿਹਾ ਸੀ। ਇਸ ਦੌਰਾਨ ਮੁਲਜ਼ਮ ਰਾਜਦੀਪ ਸਿੰਘ ਵਾਸੀ ਪਿੰਡ ਲਹਿਰੀ ਨੇ ਤੇਜ਼ ਰਫ਼ਤਾਰ ਬੱਸ ਲੈ ਕੇ ਉਸ ਦੇ ਲੜਕੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਸ ਦੇ ਲੜਕੇ ਲਖਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਮੁਲਜ਼ਮ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਠਿੰਡਾ ਚ ਤੇਜ਼ ਰਫ਼ਤਾਰ ਬੱਸ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਹਾਦਸੇ ਚ ਨੌਜਵਾਨ ਦੀ ਮੌਤ
