ਹੁਣ ਸਿਰਫ ਰਜਿਸਟ੍ਰੇਸ਼ਨ ਲਈ ਸਿਰਫ਼ ਪੰਜਾਬੀ ਅਤੇ ਅੰਗਰੇਜ਼ੀ ਦੀ ਕੀਤੀ ਜਾਵੇਗੀ ਵਰਤੋਂ

ਚੰਡ੍ਹੀਗੜ੍ਹ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮਾਲ ਵਿਭਾਗ ਨੇ ਰਜਿਸਟਰੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮਾਲ ਵਿਭਾਗ ਦੇ ਫੈਸਲੇ ਅਨੁਸਾਰ ਮਾਲ ਵਿਭਾਗ ਦੇ ਰਿਕਾਰਡ ਵਿੱਚੋਂ ਉਰਦੂ ਅਤੇ ਫਾਰਸੀ ਸ਼ਬਦ ਹਟਾ ਦਿੱਤੇ ਗਏ ਹਨ। ਹੁਣ ਸਿਰਫ ਰਜਿਸਟ੍ਰੇਸ਼ਨ ਲਈ ਸਿਰਫ਼ ਪੰਜਾਬੀ ਅਤੇ ਅੰਗਰੇਜ਼ੀ ਦੀ ਵਰਤੋਂ ਕੀਤੀ ਜਾਵੇਗੀ। ਰਜਿਸਟਰੀ ਲਿਖਣ ਦੀ ਪ੍ਰਕਿਰਿਆ ਨੂੰ ਸਰਲ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਪ੍ਰੋਫਾਰਮਾ ਜਾਰੀ ਕੀਤਾ ਗਿਆ ਹੈ।

ਇਸ ਲਈ ਸਰਲ ਅਤੇ ਆਸਾਨ ਕੰਮ ਕਰਨ ਵਾਲੀ ਪ੍ਰਣਾਲੀ ਲਈ ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਸੇਲ ਡੀਡ/ ਬੈ ਨਾਮਾ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਹੁਣ ਪੁਰਾਣੀ ਕਾਰਜ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬੰਦ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਨਵੀਂ ਕਾਰਜ ਪ੍ਰਣਾਲੀ ਤਹਿਤ ਰਜਿਸਟਰੀ ਤੋਂ ਉਰਦੂ ਅਤੇ ਫਾਰਸੀ ਦੇ ਸ਼ਬਦਾਂ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ। ਹਾਲਾਂਕਿ ਇਸ ਤੋਂ ਪਹਿਲਾਂ ਮਾਲ ਵਿਭਾਗ ਦੇ ਰਿਕਾਰਡ ਤਹਿਤ ਪੰਜਾਬ ਵਿੱਚ ਕੀਤੀਆਂ ਗਈਆਂ ਸਾਰੀਆਂ ਰਜਿਸਟਰੀਆਂ ਵਿੱਚ ਜ਼ਿਆਦਾਤਰ ਉਰਦੂ ਅਤੇ ਫ਼ਾਰਸੀ ਦੇ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਸੀ ਜੋ ਆਮ ਲੋਕਾਂ ਦੀ ਸਮਝ ਵਿੱਚ ਆਉਂਦੀ ਸੀ।

You May Also Like