ਬਰਨਾਲਾ, 15 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬਣ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਿਲਪ੍ਰੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਦੋ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਪੜ੍ਹਾਈ ਕਰਨ ਲਈ ਗਈ ਸੀ ਪਰ ਅੱਜ ਕਿਸੇ ਨੂੰ ਕੀ ਪਤਾ ਸੀ ਕਿ ਉਸ ਦੀ ਇਸ ਹਾਲਤ ਵਿਚ ਲਾਸ਼ ਪਿੰਡ ਆਵੇਗੀ। ਮ੍ਰਿਤਰ ਮਹਿਲ ਕਲਾਂ ਦੇ ਪਿੰਡ ਕੁਰੜ ਦੀ ਰਹਿਣ ਵਾਲੀ ਸੀ।
2 ਸਾਲ ਪਹਿਲਾਂ ਕੈਨੇਡਾ ਗਈ ਪੰਜਾਬਣ ਦੀ ਹੋਈ ਮੌਤ
