ਲੁਧਿਆਣਾ, 17 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਕਸ਼ਨ ਲਿਆ ਹੈ। ਨਗਰ ਨਿਗਮ ਲੁਧਿਆਣਾ ਜ਼ੋਨ ਬੀ ਦੇ ਇਕ ਕਲਰਕ ਹੇਮੰਤ ਸ਼ਰਮਾ ਤੇ ਸੁਪਰੀਡੈਂਟ ਹਰਮਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ ਕਲਰਕ ਤੇ ਸੁਪਰੀਡੈਂਟ ਖਿਲਾਫ ਪੈਸੇ ਮੰਗਣ ਦੇ ਦੋਸ਼ ਲੱਗੇ ਸਨ।
ਇਹ ਵੀ ਪੜੋ : ਘਨਸ਼ਾਮ ਥੋਰੀ ਨੇ ਅੰਮ੍ਰਿਤਸਰ ਦੇ 177ਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਦੱਸ ਦੇਈਏ ਕਿ ਇਨ੍ਹਾਂ ਖਿਲਾਫ ਸ਼ਿਕਾਇਤ ਕੀਤੀ ਗਈ ਸੀਜਿਸ ਦੇ ਬਾਅਦ ਸ਼ਿਕਾਇਤ ਦੀ ਜਾਂਚ ਦੇ ਬਾਅਦ ਕਮਿਸ਼ਨਰ ਨੇ ਕਲਰਕ ਤੇ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਹੈ। ਮਾਮਲੇ ਵਿਚ ਸ਼ਿਕਾਇਤਕਰਤਾ ਵੱਲੋਂ ਜੋ ਫਾਲਤੂ ਟੈਕਸ ਜਮ੍ਹਾ ਕਰਵਾਇਆ ਗਿਆ ਸੀ, ਇਸ ਦੀ ਅਦਾਇਗੀ ਇਹ ਮੁਲਾਜ਼ਮ ਆਪਣੀ ਜੇਬ ਤੋਂ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਰਿਸ਼ਵਤ ਮੰਗਣ ਦੀ ਆਡੀਓ ਤੇ ਵੀਡੀਓ ਸੀਐੱਮਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ‘ਤੇ ਭੇਜੀ ਗਈ ਸੀ ਜਿਸ ਦੇ ਆਧਾਰ ‘ਤੇ ਉਕਤ ਕਲਰਕ ਤੇ ਸੁਪਰਡੈਂਟ ਨੂੰ ਸਸਪੈਂਡ ਕਰਨ ਦੀ ਕਾਰਵਾਈ ਕੀਤੀ ਗਈ ਹੈ।