ਦਿੱਲੀ ਦੇ ਤਿਲਕ ਨਗਰ ਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਤਲਵਾਰਾਂ

ਦਿੱਲੀ, 18 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਦਿੱਲੀ ਦੇ ਤਿਲਕ ਨਗਰ ਤੋਂ ਦਿਲ ਨੂੰ ਦੁਖਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ, ਜਿਸ ਦਾ ਵੀਡੀਓ ਹੁਣ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਦੋਵਾਂ ਧਿਰਾਂ ਵਿਚਾਲੇ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਨੇ ਇਕ-ਦੂਜੇ ‘ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਜਿਸ ਕਰਕੇ ਕਈ ਜਣਿਆਂ ਦੀਆਂ ਦਸਵਾਰਾਂ ਵੀ ਲੱਥ ਗਈਆਂ। ਘਟਨਾ ਤਿਲਕ ਨਗਰ ਦੇ ਬਲਾਕ 20 ‘ਚ ਸਥਿਤ ਗੁਰਦੁਆਰਾ ਸਾਹਿਬ ਦੀ ਹੈ।

ਇਹ ਵੀ ਪੜੋ : ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ

ਇਸ ਦੌਰਾਨ ਗੁਰੂਘਰ ਦੀ ਮਰਿਆਦਾ ਨੂੰ ਤਾਰ-ਤਾਰ ਕਰਦੇ ਹੋਏ ਸਿੱਖਾਂ ਦੀਆਂ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਵਿਵਾਦ ਮੈਨਜਮੈਂਟ ਨੂੰ ਲੈ ਕੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਜਨਵਰੀ ਮਹੀਨੇ ਵਿਚ ਇਥੇ ਇੱਕ ਬਹੁਤ ਵੱਡਾ ਸੰਮੇਲਨ ਕਰਵਾਇਆ ਜਾਂਦਾ ਹੈ ਜਿਸ ਦੀ ਮੈਨਜਮੈਂਟ ਨੂੰ ਲੈ ਕੇ ਗੁਰੂਘਰ ਵਿਚ ਚਰਚਾ ਚੱਲ ਰਹੀ ਸੀ ਤਾਂ ਇਸ ਦੌਰਾਨ ਬਹਿਸ ਹੋ ਗਈ । ਅਤੇ ਇਹ ਬਹਿਸ ਇੰਨੀ ਵੱਧ ਗਈ ਕਿ ਗੱਲ ਹੱਥੋਪਾਈ ‘ਤੇ ਉਤਰ ਆਈ। ਜਿਸ ਤੋਂ ਬਾਅਦ ਦੋਵੇਂ ਧਿਰਾਂ ਹੱਥੋਪਾਈ ਹੋ ਗਈਆਂ ਅਤੇ ਗੁਰੂ ਘਰ ‘ਚ ਹੀ ਕਿਰਪਾਨਾਂ ਕੱਢ ਲਈਆਂ। ਇਹ ਘਟਨਾ 2 ਦਿਨ ਪੁਰਾਣੀ ਦੱਸੀ ਜਾ ਰਹੀ ਹੈ ਜਿਸਦੀ ਵੀਡੀਓ ਸੋਸ਼ਲ ਮੀਡੀਆ ‘ਤੇ ਹੁਣ ਕਾਫੀ ਵਾਇਰਲ ਹੋ ਰਹੀ ਹੈ।

 

You May Also Like