ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਸ. ਅਵਤਾਰ ਸਿੰਘ ਕਾਲਕਾ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਚੰਡ੍ਹੀਗੜ੍ਹ, 18 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਵਿੱਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਸ. ਅਵਤਾਰ ਸਿੰਘ ਕਾਲਕਾ ਜੋ ਕਿ ਲੰਮੇ ਸਮੇਂ ਤੋਂ ਪੰਥਕ ਸੇਵਾ ਦਲ ਦੇ ਨਾਲ ਦਿੱਲੀ ਦੀ ਸਿੱਖ ਸਿਆਸਤ ਅੰਦਰ ਸਰਗਰਮ ਸਨ। ਅੱਜ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਹਨਾਂ ਨੂੰ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਨੂੰ ਆਖਿਆ।

ਇਹ ਵੀ ਪੜੋ : ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ

ਸ. ਅਵਤਾਰ ਸਿੰਘ ਕਾਲਕਾ ਨੇ ਇਸ ਮੌਕੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਪੰਥ ਦੀ ਚੜਦੀ ਕਲਾ ਲਈ ਪੰਥ ਦੀ ਨੁਮਾਇੰਦਾ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ । ਇਸ ਲਈ ਉਹਨਾਂ ਨੇ ਪੰਥ ਦੇ ਵਡੇਰੇ ਹਿੱਤਾਂ ਲਈ ਅੱਜ ਅਕਾਲੀ ਦਲ ਦਾ ਪੱਲਾ ਫੜਿਆ ਹੈ। ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਸਿੱਖ ਕੌਮ ਵਾਸਤੇ ਬਹੁਤ ਹੀ ਔਖਾ ਸਮਾਂ ਹੈ ਤੇ ਇਸ ਵੇਲੇ ਅਕਾਲੀ ਦਲ ਹੀ ਇਹਨਾਂ ਚੁਣੌਤੀਆਂ ਨੂੰ ਨਜਿੱਠਣ ਵਾਲੀ ਨੁਮਾਇੰਦਾ ਸਿਆਸੀ ਧਿਰ ਹੈ। ਜੋ ਕਿ ਸ਼ਹੀਦਾਂ ਦੀ ਪਾਰਟੀ ਹੈ ਅੱਜ ਸਾਰੀ ਕੌਮ ਨੂੰ ਇਕਮੁਠ ਹੋ ਕੇ ਪੰਥ ਵਿਰੋਧੀ ਤਾਕਤਾਂ ਨੂੰ ਮਾਤ ਦੇਣੀ ਚਾਹੀਦੀ ਹੈ । ਉਹਨਾਂ ਸ. ਅਵਤਾਰ ਸਿੰਘ ਕਾਲਕਾ ਦਾ ਸਵਾਗਤ ਕੀਤਾ ਤੇ ਕਿਹਾ ਕਿ ਉਹਨਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ । ਇਸ ਮੌਕੇ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਅੰਦਰ ਹੁਣ ਅਕਾਲੀ ਦਲ ਦਿਨੋਂ ਦਿਨ ਤਕੜਾ ਹੋ ਰਿਹਾ ਹੈ ਦਿੱਲੀ ਦੀ ਸੰਗਤ ਇਹ ਸਮਝ ਰਹੀ ਹੈ ਕਿ ਅਕਾਲੀ ਦਲ ਬਿਨਾ ਸਿੱਖ ਮਸਲੇ ਹੋਰ ਕੋਈ ਹੱਲ ਨਹੀ ਕਰਵਾ ਸਕਦਾ । ਉਹਨਾਂ ਕਿਹਾ ਕਿ ਸ.ਅਵਤਾਰ ਸਿੰਘ ਕਾਲਕਾ ਦੇ ਆਉਣ ਨਾਲ ਪਾਰਟੀ ਨੂੰ ਦਿੱਲੀ ਵਿੱਚ ਬੇਹੱਦ ਮਜ਼ਬੂਤੀ ਮਿਲੀ ਹੈ। 

You May Also Like