ਮੋਗਾ, 20 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੋਗਾ ਦੇ ਪਿੰਡ ਖੋਸਾ ਕੋਟਲਾ ‘ਚ ਖੂਨੀ ਝੜਪ ਸਾਹਮਏ ਆਈ ਹੈ। ਇਹ ਘਟਨਾ ਸੈਰ ਕਰਦੇ ਸਮੇਂ ਵਾਪਰੀ। ਜਦੋਂ ਕਿਸੇ ਗੱਲ ਨੂੰ ਲੈਕੇ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ।
ਦੋਹਾਂ ਧਿਰਾਂ ਵਿਚਕਾਰ ਗੋਲੀਬਾਰੀ ਹੋਈ ਤੇ ਸਰਪੰਚ ਵੀਰ ਸਿੰਘ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਜਾਂਚ ‘ਚ ਜੁਟ ਗਈ ਹੈ।