ਪਟਿਆਲਾ ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਪਟਿਆਲਾ, 20 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪਟਿਆਲਾ ਜ਼ਿਲ੍ਹੇ ਦੇ ਕਸਬਾ ਦੇਵੀਗੜ੍ਹ ਨੇੜਲੇ ਪਿੰਡ ਮੋਹਲਗੜ੍ਹ ‘ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਵੀਰਵਾਰ ਸ਼ਾਮ ਨੂੰ ਪਿੰਡ ਮੋਹਲਗੜ੍ਹ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਉਸ ਨੂੰ ਅੱਗ ਲਗਾ ਦਿੱਤੀ ਗਈ। ਘਟਨਾ ਦਾ ਪਤਾ ਲੱਗਣ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਹਤ ਕਰਮਚਾਰੀ ਗ੍ਰਿਫਤਾਰ

ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਪਿੰਡ ਦੇ ਹੀ ਸ਼ਖਸ ਨੇ ਹੀ ਅੰਜ਼ਾਮ ਦਿੱਤਾ ਸੀ। ਦੇਰ ਰਾਤ ਤੱਕ ਪੁਲਿਸ ਦੇ ਉੱਚ ਅਧਿਕਾਰੀ ਪਿੰਡ ਮੋਹਲਗੜ੍ਹ ‘ਚ ਪਹੁੰਚ ਕੇ ਘਟਨਾ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਦੇ ਰਹੇ ਅਤੇ ਗੁਰੂ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਗਏ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ ਹੈ। ਉਕਤ ਵਿਅਕਤੀ ਮਾਨਸਿਕ ਤੌਰ ‘ਤੇ ਬੀਮਾਰ ਦੱਸਿਆ ਜਾ ਰਿਹਾ ਹੈ।

You May Also Like