ਬਠਿੰਡਾ ਚ ਵੱਡੀ ਵਾਰਦਾਤ, ਮੇਲੇ ਦੇਖਣ ਗਏ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਬਠਿੰਡਾ, 21 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਠਿੰਡਾ ਦੇ ਮਾਈਸਰਖਾਨਾ ਵਿਖੇ ਮੇਲੇ ਦੇਖਣ ਗਏ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਇਸ ਦੌਰਾਨ ਇਕ ਨੌਜਵਾਨ ਗੰਭੀਰ ਰੂਪ ਵਿਚ ਵੀ ਜ਼ਖਮੀ ਹੋ ਗਿਆ। ਪੀੜਤ ਨੌਜਵਾਨ ਨੂੰ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਹੈ। ਕਤਲ ਦੇ ਅਸਲ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਵਾਸੀ ਮਾਈਸਰ ਖਾਨਾ ਵਜੋਂ ਹੋਈ ਹੈ ਅਤੇ ਜ਼ਖ਼ਮੀ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 302 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪਟਿਆਲਾ ਪੁਲਿਸ ਨੇ ਸੇਵਾਮੁਕਤ ਬੈਂਕ ਮੈਨੇਜਰ ਦੇ ਕਤਲ ਦੀ ਸੁਲਝਾਈ ਗੁੱਥੀ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨਵਦੀਪ ਸਿੰਘ ਮਾਈਸਰ ਖਾਨਾ ਵਿਖੇ ਚੱਲ ਰਹੇ ਮਾਤਾ ਦੇ ਮੇਲੇ ਵਿਚ ਮੱਥਾ ਟੇਕਣ ਗਿਆ ਸੀ। ਸਵੇਰੇ ਤਿੰਨ ਸਾਢੇ ਤਿੰਨ ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਉਕਤ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ ਅਤੇ ਗੰਭੀਰ ਰੂਪ ‘ਚ ਜ਼ਖ਼ਮੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਉੱਥੇ ਮੌਜੂਦ ਇਕ ਹੋਰ ਨੌਜਵਾਨ ਰਣਜੀਤ ਸਿੰਘ ਵੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹੋਏ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਨਵਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ।

You May Also Like