ਚੰਡ੍ਹੀਗੜ੍ਹ, 21 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – 1158 ਸਹਾਇਕ ਪ੍ਰੋਫੈਸਰ ਤੇ ਲਾਇਬੇ੍ਰਰੀਅਨ ਫਰੰਟ ਪੰਜਾਬ ਸਰਕਾਰੀ ਕਾਲਜਾਂ ਦੇ ਕਨਵੀਨਰ ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਫਰੰਟ ਦੀ ਮੈਂਬਰ ਬਲਵਿੰਦਰ ਕੌਰ ਜੋ ਨੌਕਰੀ ਨੂੰ ਲੈ ਕੇ ਲੰਬੇ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ, ਨੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਵੱਲੋਂ ਖ਼ੁਦਕੁਸ਼ੀ ਨੋਟ ਵਿਚ ਮੌਤ ਦੀ ਵਜ੍ਹਾ 1158 ਭਰਤੀ ਨੂੰ ਪੂਰਾ ਨਾ ਕਰਨ ਦਾ ਕਾਰਨ ਦੱਸਿਆ ਹੈ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਇਹ ਵੀ ਪੜੋ : 15 ਕਰੋੜ ਰੁਪਏ ਦੀ ਆਨਲਾਈਨ ਠੱਗੀ ਦਾ ਸ਼ਿਕਾਰ ਹੋਇਆ ਫਿਰੋਜ਼ਪੁਰ ਦਾ ’ICICI ਬੈਂਕ
ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਬਹੁਤੇ ਸਾਥੀ ਡਿਪਰੈਸ਼ਨ ਦਾ ਸ਼ਿਕਾਰ ਹੋ ਚੁੱਕੇ ਹਨ ਪਰ ਸਰਕਾਰ ਦੇ ਨੁਮਾਇੰਦਿਆਂ ’ਤੇ ਕੋਈ ਅਸਰ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੱਕੇ ਧਰਨੇ ’ਤੇ ਬੈਠਿਆਂ 50 ਦਿਨਾਂ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ।
ਇਹ ਵੀ ਪੜੋ : ਬਠਿੰਡਾ ਚ ਵੱਡੀ ਵਾਰਦਾਤ, ਮੇਲੇ ਦੇਖਣ ਗਏ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨਾਲ ਫਰੰਟ ਦੀ ਮੀਟਿੰਗ ਵੀ ਹੋਈ ਹੈ ਪਰ ਉਹ ਵੀ ਕਿਤੇ ਨਾ ਕਿਤੇ ਬੇਸਿੱਟਾ ਹੀ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਕੋਈ ਪੱਕਾ ਹੱਲ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਜੇ ਭਵਿੱਖ ਵਿਚ ਕੋਈ ਹੋਰ ਸਾਥੀ ਅਜਿਹਾ ਅਣਹੋਣਾ ਕਦਮ ਚੁੱਕਣ ਲਈ ਮਜਬੂਰ ਹੁੰਦਾ ਹੈ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।