ਬਰਨਾਲਾ, 23 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਰਨਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਬੀਤੀ ਰਾਤ ਝਗੜੇ ਦੌਰਾਨ ਕਬੱਡੀ ਖਿਡਾਰੀਆਂ ਵਲੋਂ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਇੱਕ ਚਿਕਨ ਕਾਰਨਰ ’ਤੇ ਹੋਈ ਲੜਾਈ ਦੌਰਾਨ ਹੌਲਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ। ਪੁਲਿਸ ਵਲੋਂ ਕਾਤਲਾਂ ਨੁੂੰ ਫੜਨ ਲਈ ਛਾਪੇਮਾਰੀ ਕੀਤੀ ਗਈ। ਪੁਲਿਸ ਮੁਲਾਜ਼ਮ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਆਂਦਾ ਗਿਆ ਹੈ। ਝਗੜੇ ਦਾ ਕਾਰਨ ਇਹ ਦੱਸਿਆ ਕਿ ਗੈਰ ਕਾਨੁੂੰਨੀ ਢੰਗ ਨਾਲ ਚਿਕਨ ਦੀਆਂ ਰੇਹੜੀਆਂ ਲੱਗਦੇ ਹਨ ਜਿੱਥੇ ਰੋਜ਼ਾਨਾ ਹੀ ਲੜਾਈ ਝਗੜਾ ਹੁੰਦਾ ਹੀ ਰਹਿੰਦਾ ਹੈ।
ਇਹ ਵੀ ਪੜੋ : ਮੋਗਾ ਚ ਅਣਪਛਾਤੇ ਵਿਅਕਤੀਆਂ ਨੇ ਕਬੱਡੀ ਖਿਡਾਰੀ ਨੂੰ ਮਾਰੀਆਂ ਗੋਲੀਆਂ
ਘਟਨਾ ਮੌਕੇ ਮੌਜੂਦ ਸਰਬਜੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ 25 ਏਕੜ ਦੇ ਇਲਾਕੇ ਵਿਚ ਇੱਕ ਰੈਸਟੋਰੈਂਟ ਵਿਚ ਕਬੱਡੀ ਖਿਡਾਰੀ ਬੈਠੇ ਸਨ। ਰੈਸਟੋਰੈਂਟ ਦੇ ਬਿਲ ਨੂੰ ਲੈ ਕੇ ਮਾਲਕ ਅਤੇ ਕਬੱਡੀ ਖਿਡਾਰੀਆਂ ਵਿਚਕਾਰ ਲੜਾਈ ਹੋ ਗਈ। ਇਸ ਤੋਂ ਬਾਅਦ ਰੈਸਟੋਰੈਂਟ ਮਾਲਕ ਨੇ ਪੁਲਿਸ ਨੂੰ ਬੁਲਾਇਆ। ਪੁਲਿਸ ਨਾਲ ਕਬੱਡੀ ਖਿਡਾਰੀਆਂ ਦੀ ਬਹਿਸ ਮਗਰੋਂ ਪੁਲਿਸ ਮੁਲਾਜ਼ਮ ਦਰਸ਼ਨ ਦੀ ਕੁੱਟਮਾਰ ਕੀਤੀ ਗਈ। ਜਿਸ ਵਿਚ ਉਹ ਜ਼ਖਮੀ ਹੋ ਗਿਆ। ਉਸ ਨੂੰ ਹਪਸਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਸ ਦੀ ਮੌਤ ਹੋ ਗਈ।